ਜਲੰਧਰ 24 ਦਸੰਬਰ 2020
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ,ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਲੰਧਰ ਸ੍ਰੀ ਜਸਬੀਰ ਸਿੰਘ ਦੀ ਯੋਗ ਅਗਵਾਈ ਵਿੱਚ ਜ਼ਿਲ੍ਹੇ ਦੇ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਕਰਨ ਲਈ ਐਚ.ਐਮ.ਵੀ.ਕਾਲਜ ਜਲੰਧਰ ਦੇ ਸਹਿਯੋਗ ਨਾਲ ਤਹਿਸੀਲਦਾਰ ਚੋਣਾਂ ਮਨਜੀਤ ਸਿੰਘ ਵਲੋਂ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਐਚ.ਐਮ.ਵੀ.ਕਾਲਜ ਦੇ ਪ੍ਰਿੰਸੀਪਲ ਡਾ.ਅਜੈ ਸਰੀਨ, ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ , ਚੋਣ ਕਾਨੂੰਗੋ ਜਸਪ੍ਰੀਤ ਸਿੰਘ ਤੇ ਡਾ.ਅੰਜਨਾ ਭਾਟੀਆ ਵੀ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਤਹਿਸੀਲਦਾਰ ਚੋਣਾਂ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਵੋਟ ਬਣਾਉਣ, ਵੋਟ ਕਟਵਾਉਣ ਅਤੇ ਬਣੀ ਵੋਟ ਵਿੱਚ ਸੋਧ ਕਰਨ ਲਈ  ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ ਨੇ ਦੱਸਿਆ ਕਿ  ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਰਹਿ ਗਏ ਯੋਗ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਈ.ਆਰ.ਓ., ਸੁਪਰਵਾਈਜਰਾਂ ਅਤੇ ਬੀ.ਐਲ.ਓਜ਼ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।