ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 96ਵੇਂ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਦੀ ਨੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀਆਂ ਵਿਕਾਸ ਪ੍ਰਤੀ ਬੇਮਿਸਾਲ ਕੋਸ਼ਿਸ਼ਾਂ ਤੇ ਖ਼ੁਸ਼ਹਾਲ ਭਾਰਤ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।