ਜਲੰਧਰ, 9 ਫਰਵਰੀ
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਂਗਣਵਾੜੀ ਕਰਮਚਾਰੀਆਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਦੇ ਕਰਵਾਏ ਗਏ ਰਾਜ ਪੱਧਰੀ ਲੇਖ ਰਚਨਾ ਮੁਕਾਬਲਿਆਂ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਲੰਧਰ ਵਰਿੰਦਰ ਸਿੰਘ ਬੈਂਸ ਨੇ ਦੂਜਾ ਸਥਾਨ ਹਾਸਲ ਕੀਤਾ ਹੈ, ਜਿਨ੍ਹਾਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ‘ਤੇ ਬੀਤੇ ਦਿਨੀਂ ਰਾਜ ਪੱਧਰੀ ਲੇਖ ਰਚਨਾ ਮੁਕਾਬਲੇ ਕਰਵਾਏ ਗਏ ਸਨ, ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਜੇਤੂਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਇਸ ਰਾਜ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਨ ‘ਤੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਲੰਧਰ ਵਰਿੰਦਰ ਸਿੰਘ ਬੈਂਸ ਦਾ ਸਨਮਾਨ ਕੀਤਾ ਗਿਆ ਹੈ।
ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਰਾਜ ਪੱਧਰੀ ਲੇਖ ਰਚਨਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਨ ‘ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਵੱਲੋਂ ਮਿਹਨਤ, ਲਗਨ ਅਤੇ ਜ਼ਿੰਮੇਵਾਰੀ ਨਾਲ ਚੋਣ ਡਿਊਟੀ ਨਿਭਾਉਣ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ਼੍ਰੀ ਬੈਂਸ ਆਉਣ ਵਾਲੇ ਸਮੇਂ ਵਿੱਚ ਵੀ ਆਪਣੇ ਬਿਹਤਰੀਨ ਪ੍ਰਦਰਸ਼ਨ ਨੂੰ ਕਾਇਮ ਰੱਖਣਗੇ ਅਤੇ ਹੋਰਨਾਂ ਕਰਮਚਾਰੀਆਂ ਲਈ ਸਰਬਓਤਮ ਉਦਾਹਰਣ ਪੇਸ਼ ਕਰਨਗੇ।