
ਜਲੰਧਰ 09 ਫਰਵਰੀ 2021
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੀ.ਏ.ਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀਆਂ ਹਦਾਇਤਾਂ ’ਤੇ ਪੀ.ਏ.ਪੀ. ਕੰਪਲੈਕਸ ਵਿਖੇ ਪੁਲਿਸ ਪਰਿਵਾਰਾਂ ਨੂੰ ਦੋ ਓਪਨ ਏਅਰ ਜਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਪੀ.ਏ.ਪੀ. ਐਮ.ਐਫ.ਫਾਰੂਕੀ ਵਲੋਂ ਸਮਰਪਿਤ ਕੀਤੇ ਗਏ।
ਇਸ ਮੌਕੇ ਉਨ੍ਹਾਂ ਦੇ ਨਾਲ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ਹਰਕਮਲਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ। ਇਸ ਮੌਕੇ ਆਈ.ਜੀ.ਪੀ. ਐਮ.ਐਫ.ਫਾਰੂਕੀ ਨੇ ਦੱਸਿਆ ਕਿ ਓਪਨ ਏਅਰ ਜਿੰਮ ਬਣਾਉਣ ਦਾ ਪ੍ਰੋਜੈਕਟ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ਵਲੋਂ ਕੀਤੇ ਗਏ ਯਤਨਾਂ ਸਦਕਾ ਸਮੇਂ ਸਿਰ ਮੁਕੰਮਲ ਹੋ ਸਕਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਹਰ ਕੋਈ ਆਪਣੀ ਸਿਹਤ ਪ੍ਰਤੀ ਚਿੰਤਤ ਹੈ ਅਤੇ ਇਹ ਓਪਨ ਏਅਰ ਜਿੰਮ ਰੋਜ਼ਾਨਾ ਕਸਰਤ ਦੀਆਂ ਜਰੂਰਤਾਂ ਨੂੰ ਪੂਰਾ ਕਰਨਗੇ। ਉਨ੍ਹਾਂ ਦੱਸਿਆ ਕਿ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਪਰਿਵਾਰ ਪੀ.ਏ.ਪੀ.ਕੰਪਲੈਕਸ ਵਿੱਚ ਰਹਿ ਰਹੇ ਹਨ।
ਇਸ ਮੌਕੇ ਹਰਕਮਲਪ੍ਰੀਤ ਸਿੰਘ ਖੱਖ ਨੇ ਦਸਿਆ ਕਿ ਨਾ ਕੇਵਲ ਨੌਜਵਾਨ ਬਲਕਿ ਬਜ਼ੁਰਗ ਅਤੇ ਮਹਿਲਾਵਾਂ ਵੀ ਖੁੱਲੀ ਤਾਜ਼ੀ ਹਵਾ ਵਿੱਚ ਇਨਾਂ ਓਪਨ ਏਅਰ ਜਿੰਮ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨਾ ਨੂੰ ਤੰਦਰੁਸਤ ਅਤੇ ਸਿਹਤਮੰਦ ਰਹਿਣ ਲਈ ਇਨਾਂ ਓਪਨ ਏਅਰ ਜਿੰਮ ਵਿੱਚ ਸਰੀਰਿਕ ਕਸਰਤ ਲਈ ਕੋਈ ਪੈਸਾ ਨਹੀਂ ਦੇਣਾ ਪਵੇਗਾ।