ਫਗਵਾੜਾ 11 ਫਰਵਰੀ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਵਾਰਡ ਨੰਬਰ 11 ਅਧੀਨ ਬੰਗਾ ਰੋਡ ਵਿਖੇ ਹੋਈ। ਜਿਸ ਵਿਚ ਮੈਡਮ ਜਤਿੰਦਰ ਕੌਰ (ਅਧਿਆਪਕ) ਨੇ ਪਰਿਵਾਰ ਅਤੇ ਮੁਹੱਲਾ ਨਿਵਾਸੀਆਂ ਸਮੇਤ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਹੁਣ ਤਕ ਬਹੁਤ ਸਾਰੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਅਤੇ ਦੇਸ਼ ਵਿਚ ਸਰਕਾਰਾਂ ਬਣਾਈਆਂ ਲੇਕਿਨ ਸਿੱਖਿਆ ਦੇ ਮਿਆਰ ਜਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੋਈ ਦਿਲਚਸਪੀ ਨਹੀ ਦਿਖਾਈ ਗਈ ਪਰ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਨੂੰ ਮਾਡਲ ਰੂਪ ਦਿੱਤਾ ਹੈ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਯਕੀਨੀ ਬਣਾਈ ਹੈ ਉਸਨੂੰ ਦੇਖ ਕੇ ਉਹ ਕਾਫੀ ਪ੍ਰਭਾਵਿਤ ਹਨ ਜਿਸ ਕਰਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਹਨਾਂ ਅੰਦੋਲਨਕਾਰੀ ਕਿਸਾਨਾ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਦੇ ਰਵੱਈਏ ਪ੍ਰਤੀ ਵੀ ਨਰਾਜਗੀ ਜਾਹਿਰ ਕੀਤੀ। ਮੈਡਮ ਜਤਿੰਦਰ ਕੌਰ ਅਤੇ ਹੋਰਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਸਮੇਂ ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਸੂਬਾ ਸਕੱਤਰ ਐਡਵੋਕੇਟ ਕਸ਼ਮੀਰ ਸਿੰਘ ਮੱਲੀ, ਰਿਟਾ. ਪਿ੍ਰੰਸੀਪਲ ਹਰਮੇਸ਼ ਪਾਠਕ, ਹਰਵਿੰਦਰ ਸਿੰਘ ਵਿਰਕ ਅਤੇ ਸੰਤੋਸ਼ ਕੁਮਾਰ ਗੋਗੀ ਵਲੋਂ ਸਵਾਗਤ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਕਾਰਗੁਜਾਰੀ ਨੂੰ ਦੇਖ ਕੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਸਮਾਜ ਦਾ ਹਰ ਸੂਝਵਾਨ ਪੜ੍ਹਿਆ ਲਿਖਿਆ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ। ਉਹਨਾਂ ਦਾਅਵੇ ਨਾਲ ਕਿਹਾ ਕਿ ਫਗਵਾੜਾ ਦੇ ਲੋਕ ਨੇੜਲੇ ਭਵਿੱਖ ਵਿਚ ਹੋਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਵਿਚ ਆਪ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ ਅਤੇ ਫਗਵਾੜਾ ਦਾ ਅਗਲਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਹੋਵੇਗਾ ਜਿਸ ਤੋਂ ਬਾਅਦ ਹਰ ਵਾਰਡ ਦਾ ਸਹੀ ਵਿਕਾਸ ਕਰਵਾਇਆ ਜਾਵੇਗਾ ਅਤੇ ਭ੍ਰਿਸ਼ਟਾਚਾਰ ਤੋਂ ਕਾਰਪੋਰੇਸ਼ਨ ਫਗਵਾੜਾ ਨੂੰ ਪੂਰੀ ਤਰ੍ਹਾਂ ਮੁਕਤ ਬਣਾਇਆ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਸੀਤਲ ਸਿੰਘ ਪਲਾਹੀ, ਸਰਬਜੀਤ ਸਿੰਘ ਲੁਬਾਣਾ, ਰੋਹਿਤ ਸ਼ਰਮਾ, ਨਰੇਸ਼ ਸ਼ਰਮਾ, ਵਿੱਕੀ ਸਿੰਘ ਤੇ ਸੁਰਿੰਦਰ ਪਾਲ ਆਦਿ ਹਾਜਰ ਸਨ।