ਊਨਾ, 23 ਫਰਵਰੀ 2021
ਡਿਪਟੀ ਕਮਿਸ਼ਨਰ ਊਨਾ ਸ੍ਰੀ ਰਾਘਵ ਸ਼ਰਮਾ ਥੋਰੀ ਨੇ ਦੱਸਿਆ ਕਿ ਡੇਰਾ ਬਾਬਾ ਵਡਭਾਗ ਸਿੰਘ ਜੀ ਵਿਖੇ ਹੌਲੀ ਮੇਲਾ 21 ਤੋਂ 31 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਝੰਡਾ ਚੜਾਉਣ ਦੀ ਰਸਮ 28 ਮਾਰਚ ਨੂੰ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਊਨਾ ਨੇ ਦੱਸਿਆ ਕਿ ਇਸ ਹੌਲੀ ਮੇਲੇ ਦੌਰਾਨ ਪੰਜਾਬ ਅਤੇ ਖਾਸ ਕਰਕੇ ਦੁਆਬਾ ਖੇਤਰ ਤੋਂ ਵੀ ਭਾਰੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਕੋਵਿਡ-19 ਮਹਾਂਮਾਰੀ ਕਰਕੇ ਸ਼ਰਧਾਲੂਆਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਸਿਹਤ ਪ੍ਰੋਟੋਕਾਲ ਦੀ ਸ਼ਖਤੀ ਨਾਲ ਪਾਲਣਾ ਕਰਨੀ ਹੋਵੇਗੀ ਤਾਂ ਜੋ ਕੋਵਿਡ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਡਿਪਟੀ ਕਮਿਸ਼ਨਰ,ਊਨਾ ਨੇ ਅੱਗੇ ਦੱਸਿਆ ਕਿ ਮੇਲੇ ਦੌਰਾਨ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਦਾ ਰੱਖਣ ਅਤੇ ਸੁਰੱਖਿਆ ਦੇ ਮੱਦੇ ਨਜ਼ਰ ਭਾਰ ਢੋਹਣ ਵਾਲੇ ਵਾਹਨਾਂ ਵਿੱਚ ਓਵਰ ਲੋਡਿੰਗ ਕਰਕੇ ਨਹੀਂ ਆਉਣਾ ਚਾਹੀਦਾ ਹੈ। ਰਾਘਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮਨਾਏ ਜਾ ਰਹੇ ਹੌਲੀ ਮੇਲੇ ਦੌਰਾਨ ਕੋਵਿਡ-19 ਮਹਾਂਮਾਰੀ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਅਗਵਾਈ ਲੀਹਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਅਵਾਜਾਈ ਨਿਯਮਾਂ ਦੀ ਵੀ ਪੂਰੀ ਮੂਸਤੈਦੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਮੇਲੇ ਦੌਰਾਨ ਕਿਸੇ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।