
ਜਲੰਧਰ :-ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਗੱਲਬਾਤ ਕਰਦਿਆਂ ਲੋਕਾਂ ਵਲੋਂ ਚੁਣੇ ਨੁਮਾਇੰਦਿਆਂ ਕੌਂਸਲਰਾਂ ਅਤੇ ਸਰਪੰਚਾਂ ਨੂੰ ਇਸ ਅਹਿਮ ਸਕੀਮ ਸਬੰਧੀ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 75 ਫੀਸਦੀ ਅਬਾਦੀ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਦਾ ਲਾਭ ਲੈਣ ਦੇ ਯੋਗ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਸੱਦਾ ਦਿੱਤਾ ਕਿ ਇਸ ਸਕੀਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕਰਕੇ ਇਸ ਸਮਾਜਿਕ ਸੁਰੱਖਿਆ ਸਕੀਮ ਦਾ ਹਿੱਸਾ ਬਣਨ।