ਫਗਵਾੜਾ 6 ਮਾਰਚ (ਸ਼਼ਿਵ ਕੋੋੜਾ) ਫਗਵਾੜਾ ਦੇ ਨਜਦੀਕੀ ਦਰਵੇਸ਼ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਆਰੰਭ ਹੋ ਕੇ ਸਮੁੱਚੇ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਥਾਂ-ਥਾਂ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ‘ਚ ਵੱਖ ਵੱਖ ਪਕਵਾਨਾ ਦੇ ਲੰਗਰ ਵੀ ਲਗਾਏ ਗਏ ਸੀ। ਸ਼ਰਧਾਲੂ ਸੰਗਤ ਨੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਭੇਂਟ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਪੀ.ਏ. ਰਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 644ਵੇਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦੰਦਿਆਂ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਕਮੇਟੀ ਪ੍ਰਧਾਨ ਨਰੇਸ਼ ਕੁਮਾਰ, ਗ੍ਰੰਥੀ ਬਾਬਾ ਜਸਵੰਤ ਸਿੰਘ, ਮੁਕੇਸ਼ ਟੂਰਾ, ਲਖਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਹਾਜਰ ਸਨ।