ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਕਾਲੀ ਦਲ ਨੇ ਦਿੱਤਾ ਫਗਵਾੜਾ ਵਿਚ ਰੋਸ ਧਰਨਾ
ਫਗਵਾੜਾ 8 ਮਾਰਚ (ਸ਼਼ਿਵ ਕੋੋੜਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਸ.ਬਿਕਰਮ ਸਿੰਘ ਮਜੀਠੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੱਧਰੀ ਧਰਨਿਆਂ ਦੀ ਲੜੀ ਦੇ ਸੱਦੇ ਤੇ ਅੱਜ ਫਗਵਾੜਾ ਦੇ ਗੋਲ ਚੌਂਕ ਵਿਖੇ 11 ਵਜੇ ਤੋਂ 1 ਵਜੇ ਤੱਕ ਕਾਂਗਰਸ ਦੇ ਝੂਠੇ ਵਾਅਦਿਆਂ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲ਼ੋਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਅਤੇ ਪੈਟਰੋਲ ਡੀਜ਼ਲ ਦੀਆ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਕਰਨ ਦੇ ਵਿਰੋਧ ਵਿੱਚ ਹਲਕਾ ਸ੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ ਵੱਲੋਂ ਰੋਸ ਧਰਨਾ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਫਗਵਾੜਾ ਦੇ ਆਗੂਆਂ ਅਤੇ ਵਰਕਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੀਆਂ ਮੰਗਾ ਦੇ ਸੰਬੰਧ ਵਿਚ ਸਰਕਾਰ ਦੇ ਨਾਂ ਤੇ ਇੱਕ ਮੈਮੋਰੰਡਮ ਫਗਵਾੜਾ ਦੇ ਤਹਿਸੀਲਦਾਰ ਪਵਨ ਕੁਮਾਰ ਨੂੰ ਸੌਂਪਿਆ ਗਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਣਜੀਤ ਸਿੰਘ ਖੁਰਾਣਾ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਅਤੇ ਸਾਬਕਾ ਡਿਪਟੀ ਮੇਅਰ ਫਗਵਾੜਾ , ਅਵਤਾਰ ਸਿੰਘ ਭੁੰਗਰਨੀ ਸੀਨੀਅਰ ਅਕਾਲੀ ਆਗੂ , ਬਲਜਿੰਦਰ ਸਿੰਘ ਠੇਕੇਦਾਰ ਮੀਤ ਪ੍ਰਧਾਨ ਐਸ ਸੀ ਵਿੰਗ ਪੰਜਾਬ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਚਾਰ ਸਾਲਾਂ ਦੇ ਧੋਖੇ, ਬੇਇਨਸਾਫ਼ੀ ਤੇ ਜ਼ੁਲਮਾਂ ਤੋਂ ਦੁਖੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਸਤੇ ਅਕਾਲੀ ਦਲ ਵੱਲੋਂ ਸੜਕਾਂ ਤੇ ਉੱਤਰ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਨੇ ਵੋਟਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਖ਼ਾਕੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਪਰ ਸਭ ਠੰਢੇ ਬਸਤੇ ਵਿਚ ਪਾ ਦਿੱਤੇ ਅਤੇ ਨਵੀਆਂ ਗੱਪਾਂ ਘੜਨ ਲਈ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਨੂੰ ਫੇਰ ਪੰਜਾਬ ਵਿਚ ਬੁਲਾ ਲਿਆ ਹੈ। ਅਕਾਲੀ ਆਗੁਆ ਨੇ ਕਿਹਾ ਕਿ ਚੋਣਾ ਤੋਂ ਪਹਿਲਾਂ ਕੈਪਟਨ ਸਾਹਬ ਨੇ ਮੁੱਖ ਤੌਰ ਤੇ ਕਿਸਾਨਾਂ ਦੇ ਪੂਰੇ ਕਰਜ਼ੇ ਮਾਫ਼ ਕਰਨ, ਨਸ਼ੇ ਨੂੰ ਖ਼ਤਮ ਕਰਨ ਅਤੇ ਹਰ ਘਰ ਇੱਕ ਨੌਕਰੀ ਦਾ ਵਾਅਦਾ ਕੀਤਾ ਸੀ ਇਹਨਾਂ ਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਵੱਡੇ ਪੱਧਰ ਤੇ ਕਰਜ਼ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਨਸ਼ੇ ਦੇ ਹਾਲਾਤ ਵਿਗੜ ਚੁੱਕੇ ਮਾਝੇ ਦੇ ਤਿੰਨ ਜਿਲਿਆਂ ਵਿੱਚ 125 ਤੋਂ ਵੱਧ ਮੌਤਾਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ।
ਸ. ਝਿੱਲਮਣ ਸਿੰਘ ਭਿੰਡਰ, ਸਾਬਕਾ ਕੌਂਸਲਰ ਇਕਬਾਲ ਸਿੰਘ ਕੁੰਦੀ, ਬੀਬੀ ਸਰਬਜੀਤ ਕੋਰ ਸਾਬਕਾ ਕੌਂਸਲਰ , ਹਰਵੇਲ ਸਿੰਘ ਪਾਹਵਾ, ਪ੍ਰਿਤਪਾਲ ਸਿੰਘ ਮੰਗਾ ਨੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ ਤੇ ਪੈਟਰੋਲ ਤੇ ਵਾਧੂ ਟੈਕਸ ਲਾ ਕੇ ਕੀਮਤਾਂ ਅਸਮਾਨੇ ਚਾੜ ਦਿੱਤੀਆਂ ਹਨ, ਕੇਂਦਰ ਸਰਕਾਰ ਇਹ ਵਾਧਾ ਤੁਰੰਤ ਵਾਪਸ ਲਵੇ, ਵਧੀਆਂ ਬਿਜਲੀ ਦਰਾਂ ਵਾਪਸ ਲਈਆਂ ਜਾਣ, ਕੱਟੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣ, ਬੇਘਰਿਆ ਨੂੰ ਘਰ ਬਣਾ ਕੇ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ। ਉਨਾਂ ਮੰਗ ਕੀਤੀ ਕਿ ਵਜ਼ੀਫ਼ਾ ਘੋਟਾਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ, ਚੋਣ ਵਾਅਦੇ ਮੁਤਾਬਿਕ ਆਟਾ ਦਾਲ ਦੇ ਨਾਲ ਖੰਡ ਤੇ ਚਾਹਪੱਤੀ ਵੀ ਦਿੱਤੇ ਜਾਣ, ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਸਮੂਹ ਇਕੱਠ ਨੇ ਇਕਸੁਰ ਹੋਕੇ ਮੰਗ ਕੀਤੀ ਕਿ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਦੀ ਸ਼ੈਅ ਤੇ ਕੰਮ ਕਰ ਰਹੇ ਸ਼ਰਾਬ ਤੇ ਰੇਤ ਮਾਫ਼ੀਏ ਨੂੰ ਤੁਰੰਤ ਨੱਥ ਪਾਈ ਜਾਵੇ ਅਤੇ ਧਰਨਾ ਦੇ ਰਹੇ ਕਿਸਾਨਾਂ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ। ਇਸ ਮੋਕੇ ਵੱਡੀ ਗਿਣਤੀ ਵਿੱਚ ਬੀਬੀਆ ਨੇ ਵੀ ਸਮੂਲੀਅਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਕਿੰਨੜਾ , ਪਵਨ ਸੇਠੀ, ਕਿਸ਼ਨ ਕੋਰ ਗੁਲਾਟੀ ਗੁਰਮੁਖ ਸਿੰਘ ਚਾਨਾ, ਜਸਵਿੰਦਰ ਸਿੰਘ ਭਗਤਪੁਰਾ, ਬਲਜੀਤ ਸਿੰਘ ਵਾਲੀਆ , ਗੁਰਜੀਤ ਸਿੰਘ ਵਿਰਦੀ, ਰਿੰਕੂ ਪਾਹਵਾ , ਮਾਸਟਰ ਰਵੇਲ ਸਿੰਘ , ਰਣਜੀਤ ਸਿੰਘ ਸੰਦਲ , ਸੁਖਜਿੰਦਰ ਸਿੰਘ ਛਾਬੜਾ, ਸੁਰੇਸ਼ , ਰਣਜੀਤ ਸਿੰਘ ਫ਼ਤਿਹ , ਅਮਰ ਬਸਰਾ , ਸਿਮਰਨ ਬਸਰਾ, ਸੰਨੀ ਬਡਵਾਲ, ਤਰਨਜੀਤ ਸਿੰਘ ਚਾਨਾ, ਮਨਪ੍ਰੀਤ ਸਿੰਘ ਲਾਡੀ , ਅਮ੍ਰਿਤ ਚਾਨਾ, ਕਰਨਦੀਪ ਸਿੰਘ ਖੁਰਾਣਾ, ਦਾਰਾ ਸੈਣੀ , ਮੀਨਾਕਸੀ , ਬੰਟੀ ਗੁਜਰਾਤੀ, ਗੋਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ