ਫਗਵਾੜਾ 30 ਮਾਰਚ (ਸ਼ਿਵ ਕੋੜਾ) ਪਿੰਡ ਡੁਮੇਲੀ ਵਿਖੇ ਬ੍ਰਹਮ ਗਿਆਨੀ  108 ਸੰਤ ਗੋਪਾਲ ਦਾਸ ਦਾ ਸਲਾਨਾ ਬਰਸੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ  ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ ਅਤੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਾਇਆ। ਸਮਾਗਮ ਦੌਰਾਨ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਮਹਾਪੁਰਸ਼ ਕਿਸੇ ਇਕ ਕੌਮ ਦਾ ਨਹੀਂ ਬਲਕਿ ਪੂਰੇ ਸਮਾਜ ਦਾ ਸਰਮਾਇਆ ਹੁੰਦੇ ਹਨ ਉਹਨਾਂ ਦੇ ਦਰਸਾਏ ਮਾਰਗ ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਪ੍ਰਬੰਧਕਾਂ ਵਲੋਂ ਜੋਗਿੰਦਰ ਸਿੰਘ ਮਾਨ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਗੁਰੂ ਘਰ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਭਰ ਦੀਆਂ ਸੰਗਤਾਂ ਹਾਜਰ ਸਨ।