ਫਗਵਾੜਾ 14 ਅਪ੍ਰੈਲ (ਸ਼ਿਵ ਕੋੜਾ) ਡਾ.ਅੰਬੇਡਕਰ ਮੂਲ ਨਿਵਾਸੀ ਮੁਕਤੀ ਮੋਰਚਾ ਵਲੋਂ ਅੱਜ ਲੱਕੀ ਸਰਵਟਾ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ 130ਵੀਂ ਜਯੰਤੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਈ ਗਈ। ਇਸ ਦੌਰਾਨ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਦਾ ਪ੍ਰਗਟਾਵਾ ਕਰਨ ਉਪਰੰਤ ਮੋਰਚਾ ਦੇ ਸੰਚਾਲਕ ਲੱਕੀ ਸਰਵਟਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਭਾਰਤ ਨੂੰ ਇਕ ਵਿਲੱਖਣ ਸੰਵਿਧਾਨ ਦੀ ਰਚਨਾ ਕਰਕੇ ਨਾ ਸਿਰਫ ਨਵੀਂ ਦਿਸ਼ਾ ਪ੍ਰਦਾਨ ਕੀਤੀ ਬਲਕਿ ਸਦੀਆਂ ਤੋਂ ਦੱਬੇ ਕੁਚਲੇ ਸਮਾਜ ਨੂੰ ਵੀ ਸੰਵਿਧਾਨ ਵਿਚ ਬਰਾਬਰਤਾ ਦਾ ਅਧਿਕਾਰ ਲੈ ਕੇ ਦਿੱਤਾ। ਉਹਨਾਂ ਔਰਤਾਂ ਨੂੰ ਸਦੀਆਂ ਦੀ ਗੁਲਾਮੀ ਤੋਂ ਮੁਕਤ ਕਰਾਇਆ ਅਤੇ ਦਲਿਤਾਂ, ਔਰਤਾਂ ਨੂੰ ਵਿਦਿਆ ਪ੍ਰਾਪਤੀ ਦਾ ਅਧਿਕਾਰ ਪ੍ਰਦਾਨ ਕੀਤਾ। ਹਰ ਭਾਰਤੀ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਨ ਪਸੰਦ ਸਰਕਾਰ ਚੁਨਣ ਦਾ ਅਧਿਕਾਰ ਵੀ ਭਾਰਤੀ ਸੰਵਿਧਾਨ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਹਨਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈ ਕੇ ਜਿੰਦਗੀ ਦੇ ਸੰਘਰਸ਼ ਦੀ ਲੜਾਈ ਲੜਨ ਅਤੇ ਸਫਲਤਾ ਦੀਆਂ ਬੁਲੰਦੀਆਂ ਨੂੰ ਪ੍ਰਾਪਤ ਕਰਨ। ਇਸ ਮੌਕੇ ਸਮਾਜ ਸੇਵਿਕਾ ਇੰਦੂ ਸਰਵਟਾ, ਸੰਜੀਵ ਮਿੰਟਾ, ਗਣੇਸ਼ ਮੱਟੂ, ਸੁਨੀਲ ਸਰਵਟਾ, ਕਰਨ ਸਰਵਟਾ, ਆਕਾਸ਼ ਸਰਵਟਾ ਤੇ ਸਲੋਨੀ ਆਦਿ ਹਾਜਰ ਸਨ।