ਫਗਵਾੜਾ 15 ਅਪ੍ਰੈਲ (ਸ਼ਿਵ ਕੋੜਾ) ਸ਼ਹਿਰ ਦੇ ਵਾਰਡ ਨੰਬਰ 37 ਵਿਖੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਵਲੋਂ ਪ੍ਰੇਮ ਨਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਲਗਾਉਣ ਦਾ ਤੀਸਰਾ ਕੈਂਪ ਗੁਰਦੁਆਰਾ ਸਾਹਿਬ ਦੇ ਗੁਰੂ ਰਾਮ ਦਾਸ ਹਾਲ ਵਿਖੇ ਲਗਾਇਆ ਗਿਆ। ਕੈਂਪ ਦੌਰਾਨ 45 ਸਾਲ ਤੋਂ ਵੱਧ ਉਮਰ ਦੇ 60 ਔਰਤਾਂ ਅਤੇ ਮਰਦਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾਕਰਣ ਕੀਤਾ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਦੀ ਟੀਮ ਦੇ ਵਢਮੁੱਲੇ ਸਹਿਯੋਗ ਨਾਲ ਆਯੋਜਿਤ ਇਹ ਕੈਂਪ ਪ੍ਰਧਾਨ ਮੰਤਰੀ ਵਲੋਂ ਡਾ. ਬੀ.ਆਰ. ਅੰਬੇਡਕਰ ਜਯੰਤੀ ਮੌਕੇ ਐਲਾਨੇ ਟੀਕਾਕਰਣ ਉਤਸਵ ਨੂੰ ਸਮਰਪਿਤ ਹੈ। ਉਹਨਾਂ ਸਮੂਹ ਯੋਗ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਟੀਕਾਕਰਣ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੈਕਸੀਨ ਕੋਰੋਨਾ ਦੇ ਖਤਰੇ ਨੂੰ ਘੱਟ ਕਰਨ ਵਿਚ ਸਹਾਇਕ ਹੈ। ਹਾਲਾਂਕਿ ਟੀਕਾਕਰਣ ਦੇ ਬਾਅਦ ਵੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਰੀਰਿਕ ਦੂਰੀ, ਮਾਸਕ ਪਹਿਨਣ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਵਰਗੀਆਂ ਹਦਾਇਤਾਂ ਦੀ ਪਾਲਣਾ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਧੀਰਜ ਸਿੰਘ ਸੱਗੂ, ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੋਂ ਇਲਾਵਾ ਅਮਰਜੀਤ ਸਿੰਘ, ਵਿਸ਼ਵਾ ਮਿੱਤਰ ਸ਼ਰਮਾ, ਫਕੀਰ ਸਿੰਘ, ਰਾਮ ਲੁਭਾਇਆ, ਕਾਂਤਾ ਸ਼ਰਮਾ, ਵੰਦਨਾ ਸ਼ਰਮਾ ਆਦਿ ਹਾਜਰ ਸਨ।