ਜਲੰਧਰ 16 ਅਪ੍ਰੈਲ 2021

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜਗਾਰ’ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੋਗਪੁਰ ਦੇ ਦਫ਼ਤਰ ਵਿਖੇ ਮੈਗਾ ਰੋਜ਼ਗਾਰ ਮੇਲੇ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 329 ਬੇਰੁਜ਼ਗਾਰ ਨੌਜਵਾਨਾਂ ਨੂੰ ਮੌਕੇ ’ਤੇ ਪ੍ਰਾਪਤ ਹੋਇਆ ਰੋਜ਼ਗਾਰ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ 7ਵੇਂ ਗੇੜ ਦੇ ਮੈਗਾ ਰੋਜ਼ਗਾਰ ਮੇਲਿਆਂ ਤਹਿਤ ਜ਼ਿਲ੍ਹੇ ਭਰÇ ਵੱਚ ਪਲੇਸਮੈਂਟ ਕੈਂਪਾਂ ਲਗਾਉਣ ਦੀ ਲੜੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਮਹੀਨਾ ਭਰ ਇਹ ਕੈਂਪ ਜਾਰੀ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਕੁੱਲ 13 ਨਾਮੀ ਕੰਪਨੀਆਂ ਵਲੋਂ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 367 ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ਰੋਜ਼ਗਾਰ ਲਈ 329 ਨੌਜਵਾਨਾਂ ਦੀ ਚੋਣ ਹੋਈ। ਉਨ੍ਹਾਂ ਦੱਸਿਆ ਕਿ ਇਹਨਾਂ ਕੰਪਨੀਆਂ ਵਿੰਚ ਏ-ਵਨ ਇੰਟਰਨੈਸ਼ਨਲ, ਐਲ.ਆਈ.ਸੀ., ਸੀ.ਐਸ.ਸੀ., ਪੁਖ਼ਰਾਜ ਹੈਲਥ ਕੇਅਰ, ਐਸ.ਬੀ.ਆਈ., ਆਈ.ਸੀ.ਆਈ.ਸੀ. ਬੈਂਕ, ਨਰਾਇਣੀ ਹਰਬਲ, ਹਰਬਲ ਲਾਈਫ਼ ਨਿਊਟਰੀਸ਼ਨ, ਅਜਾਇਲ ਕੰਪਨੀ ਅਤੇ ਫਿਊਚਰ ਜਨਰਲੀ ਸ਼ਾਮਿਲ ਸਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲਿਆਂ ਦੇ 7ਵੇਂ ਗੇੜ ਦੌਰਾਨ 12 ਪਲੇਸਮੈਂਟ ਕੈਂਪ ਜ਼ਿਲ੍ਹੇ ਵਿੰਚ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਆਦਮਪੁਰ ਵਿਖੇ 19 ਅਪ੍ਰੈਲ ਨੂੰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ 20 ਅਪ੍ਰੈਲ ਨੂੰ, ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਨਕੋਦਰ ਵਿਖੇ 23 ਅਪ੍ਰੈਲ, ਜਨਤਾ ਕਾਲਜ ਕਰਤਾਰਪੁਰ ਵਿਖੇ 26 ਅਪ੍ਰੈਲ, ਸਰਕਾਰੀ ਪਾਲੀਟੈਕਨਿਕ ਕਾਲਜ ਫਾਰ ਵੁਮੈਨ ਜਲੰਧਰ ਵਿਖੇ 27 ਅਪ੍ਰੇਲ , ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਿਲੌਰ ਵਿਖੇ 28 ਅਪ੍ਰੈਲ ਅਤੇ ਸੀ.ਟੀ.ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੌਜੀ ਸ਼ਾਹਪੁਰ ਵਿਖੇ 30 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੋਜਗਾਰ ਮੇਲੇ ਜ਼ਿਲ੍ਹੇ ਭਰ ਦੇ ਨੌਜਵਾਨਾਂ ਨੂੰ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਰੋਜ਼ਗਾਰ ਦੇ ਅਨੇਕਾਂ ਮੌਕੇ ਪ੍ਰਦਾਨ ਕਰਵਾਉਣਗੇ ਕਿਉਂਕਿ ਇਨਾਂ ਮੇਲਿਆਂ ਵਿੱਚ ਬਹੁਤ ਸਾਰੀਆਂ ਕੰਪਨੀਆਂ ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰ ਪ੍ਰਾਪਤ ਕਰ ਲੈਣਗੇ, ਉਹ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਲਈ ਇਕ ਹੋਰ ਮੀਲ ਦਾ ਪੱਥਰ ਸਾਬਿਤ ਹੋ ਰਿਹਾ ਹੈ।

ਸ੍ਰੀ ਥੋਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਆਪ ਨੂੰ ਵੈਬਸਾਈਟ www.pgrkam.com ’ਤੇ ਰਜਿਸਟਰਡ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9056920100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।