ਫਗਵਾੜਾ 17 ਅਪ੍ਰੈਲ (ਸ਼਼ਿਵ ਕੋੋੜਾ) ਸ਼ਹਿਰ ਦੇ ਵਾਰਡ ਨੰਬਰ 5 ਮੁਹੱਲਾ ਪਲਾਹੀ ਗੇਟ ਵਿਖੇ ਸਥਿਤ ਭਗਵਾਨ ਵਾਲਮੀਕਿ ਮੰਦਰ ‘ਚ ਅੱਜ ਨੌਜਵਾਨ ਭਾਜਪਾ ਵਰਕਰ ਲੱਕੀ ਸਰਵਟਾ ਅਤੇ ਉਹਨਾਂ ਦੀ ਧਰਮ ਪਤਨੀ ਸਮਾਜ ਸੇਵਿਕਾ ਇੰਦੂ ਸਰਵਟਾ ਦੇ ਯਤਨਾ ਸਦਕਾ ਕੋਰੋਨਾ ਵੈਕਸੀਨ ਲਗਾਉਣ ਦਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 45 ਸਾਲ ਤੋਂ ਵੱਧ ਉਮਰ ਦੇ 30 ਔਰਤਾਂ ਅਤੇ ਮਰਦਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾਕਰਣ ਕੀਤਾ ਗਿਆ। ਲੱਕੀ ਸਰਵਟਾ ਨੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਦਿਸ਼ਾ-ਨਿਰਦੇਸ਼ ਅਤੇ ਸਮਾਜ ਸੇਵਿਕਾ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਉਪਰਾਲੇ ਨਾਲ ਸਿਹਤ ਵਿਭਾਗ ਦੀ ਟੀਮ ਵਲੋਂ ਇਹ ਕੈਂਪ ਲਗਾਇਆ ਗਿਆ ਹੈ। ਉਹਨਾਂ ਸਮੂਹ ਯੋਗ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਟੀਕਾਕਰਣ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੈਕਸੀਨ ਨੂੰ ਲੈ ਕੇ ਫੈਲਾਈ ਜਾ ਰਹੀ ਹਰ ਅਫਵਾਹ ਨੂੰ ਦਰਕਿਨਾਰ ਕਰਦੇ ਹੋਏ ਕੋਰੋਨਾ ਦੇ ਖਤਰੇ ਨੂੰ ਘੱਟ ਕਰਨ ਲਈ ਜਲਦੀ ਤੋਂ ਜਲਦੀ ਟੀਕਾਕਰਣ ਕਰਵਾਇਆ ਜਾਵੇ। ਇਸ ਦੌਰਾਨ ਇੰਦੂ ਸਰਵਟਾ ਨੇ ਅਪੀਲ ਕਰਦਿਆਂ ਕਿਹਾ ਕਿ ਟੀਕਾਕਰਣ ਦੇ ਬਾਅਦ ਵੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਰੀਰਿਕ ਦੂਰੀ, ਮਾਸਕ ਪਹਿਨਣ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਵਰਗੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਕੈਂਪ ਦੌਰਾਨ ਸਮੂਹ ਮੁਹੱਲਾ ਨਿਵਾਸੀਆਂ ਨੇ ਵੈਕਸੀਨ ਲਗਵਾਉਣ ਵਿਚ ਪੂਰਾ ਉਤਸ਼ਾਹ ਦਿਖਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਮੇਸ਼ ਲਾਲ ਸਰਵਟਾ, ਮੰਦਰ ਦੇ ਸੇਵਾਦਾਰ ਬਾਬਾ ਮੱਦੀ, ਸੁਨੀਲ ਸਰਵਟਾ, ਲਛਮਣ ਨਿਸ਼ਾਚਰ, ਨੀਲਮ, ਜਤਿੰਦਰ ਸਰਵਟਾ, ਅਕਾਸ਼ ਸਰਵਟਾ, ਸਲੋਨੀ, ਸੋਢੀ ਸਰਵਟਾ, ਲਾਡੀ ਸਰਵਟਾ, ਕਰਨ ਸਰਵਟਾ ਆਦਿ ਹਾਜਰ ਸਨ।