
ਫਗਵਾੜਾ 1 ਜੂਨ (ਸ਼ਿਵ ਕੋੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜ੍ਹਤ ਮਰੀਜਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਮੱਦਦ ਲਈ ਕਾਂਗਰਸ ਪਾਰਟੀ ਦੇ ਵਲੰਟੀਅਰਾਂ ਵਲੋਂ ਅੰਰਭੀ ਮੁਹਿਮ ‘ਫਰਜ਼ ਮਨੁੰਖਤਾ ਲਈ’ ਤਹਿਤ ਜਿਲ੍ਹਾ ਕਾਂਗਰਸ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਸੁਚੱਜੀ ਦੇਖਰੇਖ ਵਿਚ ਸ਼ਹਿਰ ਦੇ ਵਾਰਡ ਨੰਬਰ 41 ਵਿਖੇ ਕੋਵਿਡ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਸੀਨੀਅਰ ਕਾਂਗਰਸੀ ਆਗੂ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਵੰਡੀਆਂ ਗਈਆਂ। ਇਸ ਮੌਕੇ ਗੁਰਦਿਆਲ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਮਨਜੋਤ ਸਿੰਘ ਨੇ ਦੱਸਿਆ ਕਿ ਮਰੀਜਾਂ ਨੂੰ ਇਸ ਮੁਹਿਮ ਤਹਿਤ ਕੋਰੋਨਾ ਫਤਿਹ ਕਿੱਟਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਘਰੋਂ-ਘਰੀਂ ਪਹੁੰਚਾਈਆਂ ਜਾ ਰਹੀਆਂ ਹਨ। ਲੋੜਵੰਦ ਮਰੀਜ ਜਾਂ ਉਹਨਾਂ ਦੇ ਪਰਿਵਾਰਕ ਮੈਂਬਰ ਹੈਲਪ ਲਾਈਨ ਨੰਬਰ 9115127102, 9115158100 ਜਾਂ 9115159100 ਰਾਹੀਂ ਸੰਪਰਕ ਕਰ ਸਕਦੇ ਹਨ। ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਜਿੱਥੇ ਕੋਰੋਨਾ ਦੇ ਖਾਤਮੇ ਲਈ ਕੰਮ ਕਰ ਰਹੀ ਹੈ ਉੱਥੇ ਹੀ ਇਸ ਔਖੀ ਘੜੀ ਵਿਚ ਲੋੜਵੰਦ ਪਰਿਵਾਰਾਂ ਦੇ ਨਾਲ ਖੜੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਤੇ ਮਨਪ੍ਰੀਤ ਸਿੰਘ ਆਦਿ ਹਾਜਰ ਸਨ।