ਚੰਡੀਗੜ੍ਹ – ਸੁਖਪਾਲ ਖਹਿਰਾ ਕਾਂਗਰਸ ਵਿਚ ਮੁੜ ਸ਼ਾਮਿਲ ਹੋ ਗਏ ਹਨ | ਆਪਣੇ ਤਿੰਨ ਵਿਧਾਇਕਾਂ ਦੇ ਨਾਲ ਉਨ੍ਹਾਂ ਨੇ ਕਾਂਗਰਸ ਵਿਚ ਵਾਪਸੀ ਕੀਤੀ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।ਏ.ਆਈ.ਸੀ.ਸੀ. ਪ੍ਰਧਾਨ ਸੋਨੀਆ ਗਾਂਧੀ ਦੁਆਰਾ ਇਸ ਦੀ ਪ੍ਰਵਾਨਗੀ ਦਿੱਤੀ ਗਈ ਹੈ