ਜਲੰਧਰ, 10 ਜੁਲਾਈ
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸ਼ਨੀਵਾਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਡੇਬਲ, ਟ੍ਰੈਫਿਕ ਚਲਾਨ, ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਤੇ ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦੇ ਫੈਸਲੇ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ 15, ਨਕੋਦਰ ਵਿੱਚ 2 ਅਤੇ ਫਿਲੌਰ ਵਿਖੇ 1, ਕੁੱਲ 18 ਬੈਂਚ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਉਪਰੋਕਤ ਸ਼੍ਰੇਣੀਆਂ ਨਾਲ ਸਬੰਧਤ ਕੁੱਲ 6153 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 2902 ਕੇਸਾਂ ਦਾ ਨਿਪਟਾਰਾ ਮੌਕੇ ‘ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ। ਇਨ੍ਹਾਂ ਕੇਸਾਂ ਵਿੱਚ ਕੁੱਲ 115208153 (11 ਕਰੋੜ 52 ਲੱਖ 8 ਹਜ਼ਾਰ 153 ਰੁਪਏ) ਦੇ ਝਗੜੇ ਮੁਕਾਏ ਗਏ।ਜਲੰਧਰ ਵਿਖੇ ਲਗਾਏ ਗਏ 15 ਬੈਂਚਾ ਦਾ ਨਿਰੀਖਣ ਜ਼ਿਲ੍ਹਾ ਤੇ ਸੈਸ਼ਨਜ ਰੁਪਿੰਦਰਜੀਤ ਚਹਿਲ ਵੱਲੋਂ ਕੀਤਾ ਗਿਆ। ਉਨ੍ਹਾਂ ਨਾਲ ਡਾ. ਗਗਨਦੀਪ ਕੌਰ, ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੀ ਮੌਜੂਦ ਸਨ।ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੁਆਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਜਿਥੇ ਧਨ ਅਤੇ ਸਮੇਂ ਦੋਵਾਂ ਦੀ ਬੱਚਤ ਹੁੰਦੀ ਹੈ ਉਥੇ ਭਾਈਚਾਰਾ ਵੀ ਵਧਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 11 ਸਤੰਬਰ 2021 ਨੂੰ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ ਲਗਾਈ ਜਾਵੇਗੀ। ਜਿਹੜੇ ਲੋਕ ਆਪਣੇ ਅਦਲਾਤੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਆਪਣੀ ਦਰਖਾਸਤ ਸੰਬੰਧਤ ਅਦਾਲਤ ਨੂੰ ਦੇ ਸਕਦੇ ਹਨ।ਅੱਜ ਦੀਆਂ ਲੋਕ ਅਦਾਲਤਾਂ ਦੀ ਜਲੰਧਰ ਵਿਖੇ ਪ੍ਰਧਾਨਗੀ ਤੇਜਵਿੰਦਰ ਸਿੰਘ ਪ੍ਰੀਜ਼ਾਈਡਿੰਗ ਅਫ਼ਸਰ, ਇੰਡਸਟਰੀਅਲ ਟ੍ਰਿਬਿਊਨਲ, ਸਰਬਜੀਤ ਸਿੰਘ ਧਾਲੀਵਾਲ, ਲਲਿਤ ਕੁਮਾਰ ਸਿੰਗਲਾ, ਕੇ.ਕੇ. ਗੋਇਲ, ਮੈਡਮ ਤ੍ਰਿਪਤਜੋਤ ਕੌਰ, ਮੈਡਮ ਪੂਨਮ.ਆਰ.ਜੋਸ਼ੀ, (ਸਮੂਹ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ), ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸੁਧੀਰ ਕੁਮਾਰ, ਭੁਪਿੰਦਰ ਮਿੱਤਲ, ਗੁਰਕਿਰਨ ਸਿੰਘ, ਕਰਨਵੀਰ ਸਿੰਘ ਮਾਜੂ, ਜਗਿੰਦਰ ਸਿੰਘ, ਮੈਡਮ ਜੋਸ਼ਿਕਾ ਸੂਦ, ਅਮਨਦੀਪ ਸਿੰਘ ਘੁੰਮਣ, ਜਿੰਦਰਪਾਲ ਸਿੰਘ (ਸਮੂਹ ਸਿਵਲ ਜੱਜ), ਫਿਲੌਰ ਵਿਖੇ ਗੁਰਮਹਿਤਾਬ ਸਿੰਘ, ਸਿਵਲ ਜੱਜ ਫਿਲੌਰ ਅਤੇ ਨਕੋਦਰ ਵਿਖੇ ਮੈਡਮ ਬਲਜਿੰਦਰ ਕੌਰ, ਐਸ.ਡੀ.ਜੇ.ਐਮ. ਨਕੌਦਰ ਅਤੇ ਮੈਡਮ ਰਾਜਬਿੰਦਰ ਕੌਰ, ਸਿਵਲ ਜੱਜ ਨਕੌਦਰ ਨੇ ਕੀਤੀ ।ਇਸ ਮੌਕੇ ਡਾ. ਗਗਨਦੀਪ ਕੌਰ,ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਮੇਂ-ਸਮੇਂ ‘ਤੇ ਇਹ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਕਚਿਹਰੀਆਂ ਵਿੱਚ ਲੰਬਿਤ ਅਜਿਹੇ ਮਸਲਿਆਂ, ਜਿੱਥੇ ਕਿ ਆਪਸੀ ਗੱਲਬਾਤ ਰਾਹੀਂ ਸਮਝੌਤਾ ਹੋ ਕੇ ਸੁਚੱਜਾ ਹੱਲ ਹੋ ਸਕਦਾ ਹੈ, ਦਾ ਨਿਪਟਾਰਾ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ ਅਤੇ ਕਾਨੂੰਨੀ ਸੇਵਾਵਾਂ ਦੀਆਂ ਹੋਰ ਸੁਵਿਧਾਵਾਂ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਜੀ.ਐਸ. ਲਿੱਧਰ , ਪ੍ਰਧਾਨ ਬਾਰ ਅਸੋਸੀਏਸ਼ਨ ਜਲੰਧਰ, ਸੰਦੀਪ ਸਿੰਘ ਸੰਘਾ, ਸਕੱਤਰ ਬਾਰ, ਜਗਪਾਲ ਸਿੰਘ ਧੁੱਪਰ, ਸੀਨੀਅਰ ਮੀਤ ਪ੍ਰਧਾਨ, ਹਰਲੀਨ ਕੌਰ, ਪਰਮਿੰਦਰ ਬੇਰੀ, ਸੁਤੀਕਸ਼ਨ ਸੈਮਰੋਲ, ਪਰਵੀਲ ਅਬਰੋਲ, ਸੁਰਜੀਤ ਲਾਲ, ਰੂਪਮ ਜਗੋਤਾ, ਇੰਦਰਜੀਤ ਕੁਮਾਰ, ਡਾ. ਯੁਗਦੀਪ ਕੌਰ, ਮਨੂਜ ਅਗਰਵਾਲ, ਕੇ.ਡੀ.ਐਸ. ਰੰਧਾਵਾ, ਜਗਨ ਨਾਥ, ਸੀਨੀਅਰ ਅਸਿਸਟੈਂਟ, ਅਮਰਜੀਤ ਆਨੰਦ, ਏ.ਪੀ.ਐਸ ਪਠਾਨੀਆ ਆਦਿ ਵਕੀਲ/ਸਮਾਜ ਸੇਵਕ ਹਾਜ਼ਰ ਸਨ