ਫਗਵਾੜਾ 27 ਜੁਲਾਈ (ਸ਼ਿਵ ਕੋੜਾ) : ਲਾਇਨਜ ਕਲੱਬ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ. ਸੇਠੀ ਅੱਜ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੇ ਸਥਾਨਕ ਨਿਉ ਮੰਡ ਰੋਡ ਫਗਵਾੜਾ ਦਫਤਰ ਵਿਖੇ ਪੁੱਜੇ ਜਿੱਥੇ ਲਾਇਨ ਗੁਰਦੀਪ ਸਿੰਘ ਕੰਗ ਤੋਂ ਇਲਾਵਾ ਕਲੱਬ ਦੇ ਮੋਜੂਦਾ ਪ੍ਰਧਾਨ ਲਾਇਨ ਅਤੁਲ ਜੈਨ ਸਮੇਤ ਹੋਰਨਾਂ ਮੈਂਬਰਾਂ ਨੇ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ. ਸੇਠੀ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਡਿਸਟ੍ਰਿਕਟ ਗਵਰਨਰ ਜੀ.ਐਸ. ਸੇਠੀ ਨੇ ਕਲੱਬ ਦੀ ਸਾਲ 2021-22 ਦੀ ਟੀਮ ਨਾਲ ਜਾਣ ਪਛਾਣ ਕਰਦਿਆਂ ਕਲੱਬ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਲੱਬ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਕਲੱਬ ਦੀ ਸਥਾਪਨਾ ਤੋਂ ਹੁਣ ਤਕ ਸਿਰਫ ਦੋ ਸਾਲ ਦੇ ਅੰਤਰਾਲ ਵਿਚ ਹੀ ਕਲੱਬ ਨੂੰ ਪਹਿਲਾਂ ਸੈਵਨ ਤੇ ਫਿਰ ਇਲੈਵਨ ਸਟਾਰ ਕਲੱਬ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ ਜਿਸਦਾ ਸਿਹਰਾ ਸਮੂਹ ਕਲੱਬ ਮੈਂਬਰਾਂ ਦੀ ਮਿਹਨਤ ਤੇ ਆਪਸੀ ਸਹਿਯੋਗ ਦੇ ਸਿਰ ਸੱਜਦਾ ਹੈ। ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਨੇ ਕਿਹਾ ਕਿ ਲਾਇਨਜ ਕਲੱਬ ਫਗਵਾੜਾ ਸਿਟੀ ਦੀ ਸਮਾਜ ਸੇਵਾ ਪ੍ਰਤੀ ਸਮਰਪਿਤ ਭਾਵਨਾ ਨੂੰ ਬਰਕਰਾਰ ਰੱਖਦੇ ਹੋਏ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਅਤੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਪ੍ਰੇਰਣਾ ਨਾਲ ਨੇੜਲੇ ਭਵਿਖ ਵਿਚ ਕਾਫੀ ਸਾਰੇ ਨਵੇਂ ਪ੍ਰੋਜੈਕਟਾਂ ਨੂੰ ਅਮਲੀ ਰੂਪ ਦੇ ਕੇ ਕਲੱਬ ਨੂੰ ਸਫਲਤਾ ਦੀਆਂ ਨਵੀਂਆਂ ਸਿਖਰਾਂ ਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਲਾਇਨਜ ਕਲੱਬ 321-ਡੀ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਹਰੀਸ਼ ਬੰਗਾ, ਲਾਇਨਜ ਕਲੱਬ ਫਗਵਾੜਾ ਸਿਟੀ ਦੇ ਸਕੱਤਰ ਲਾਇਨ ਸੁਨੀਲ ਢੀਂਗਰਾ, ਲਾਇਨ ਜੁਗਲ ਬਵੇਜਾ, ਲਾਇਨ ਸੁਸ਼ੀਲ ਸ਼ਰਮਾ, ਲਾਇਨ ਸੰਜੇ ਤ੍ਰੇਹਨ, ਲਾਇਨ ਸੁਮਿਤ ਭੰਡਾਰੀ, ਲਾਇਨ ਸੰਜੀਵ ਲਾਂਬਾ ਆਦਿ ਹਾਜਰ ਸਨ।