ਫਗਵਾੜਾ 28 ਜੁਲਾਈ (ਸ਼ਿਵ ਕੋੜਾ) :ਗੁਰਦੁਆਰਾ ਸਾਹਿਬ ਦੁਖਭੰਜਨ ਦਰਬਾਰ ਨਿਉ ਮਾਡਲ ਟਾਊਨ ਫਗਵਾੜਾ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਕੋਰੋਨਾ ਵੈਕਸੀਨ ਦੀ ਦੂਸਰੀ ਡੋਜ ਲਗਾਉਣ ਦਾ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸੂਬੇ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕੀਤਾ। ਕੈਂਪ ਦੌਰਾਨ ਸਿਵਲ ਹਸਪਤਾਲ ਫਗਵਾੜਾ ਦੀ ਟੀਮ ਵਲੋਂ 80 ਤੋਂ ਵੱਧ ਨਾਗਰਿਕਾਂ ਦਾ ਟੀਕਾਕਰਣ ਕੀਤਾ ਗਿਆ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਸਿਹਤ ਮੰਤਰੀ ਬਲਵੀਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਵਿਡ ਟੀਕਾਕਰਣ ਦਾ ਕੰਮ ਸੁਚੱਜੇ ਢੰਗ ਨਾਲ ਚਲ ਰਿਹਾ ਹੈ। ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਸੂਬੇ ਵਿਚ ਕੋਵਿਡ-19 ਦੀ ਦੂਸਰੀ ਲਹਿਰ ਨੂੰ ਸਫਲਤਾ ਪੂਰਵਕ ਕਾਬੂ ਕਰ ਲਿਆ ਗਿਆ ਹੈ। ਬਹੁਤ ਜਲਦੀ ਜਿਲ੍ਹਾ ਕਪੂਰਥਲਾ ਕੋਰੋਨਾ ਤੋਂ ਮੁਕਤ ਹੋ ਜਾਵੇਗਾ। ਉਹਨਾਂ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਕੋਵਿਡ ਗਾਈਡ ਲਾੲੀਂਸ ਦੀ ਪਾਲਣਾ ਕਰਦੇ ਰਹਿਣ ਅਤੇ ਵੈਕਸੀਨ ਦਾ ਟੀਕਾਕਰਣ ਜਰੂਰ ਕਰਵਾਉਣ। ਇਸ ਮੌਕੇ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਸੋਹਨ ਲਾਲ ਬੰਗਾ ਤੋਂ ਇਲਾਵਾ ਕਾਂਗਰਸੀ ਆਗੂ ਮਨਜੋਤ ਸਿੰਘ, ਗੁਰਪ੍ਰੀਤ ਕੌਰ ਜੰਡੂ, ਗੁਰਦੀਪ ਕੰਗ, ਬਲਵਿੰਦਰ ਬਿੰਦਾ, ਰਾਜਿੰਦਰ ਕੁਮਾਰ ਰਾਜੂ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।