ਜਲੰਧਰ : ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਵਿਖੇ ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਬਸਤੀ ਗੁਜ਼ਾਂ ਵਲੋਂ ਫ੍ਰੀ ਮੈਡੀਕਲ ਕੈਂਪ ਮਿਤੀ 2 ਅਗਸਤ ਦਿਨ ਸੋਮਵਾਰ 10 ਤੋਂ 2 ਵਜੇ ਤਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੈਡੀਕਲ ਕੈਂਪ ਦੀ ਤਿਆਰੀ ਸੰਬੰਧੀ ਇਕ ਮੀਟਿੰਗ ਕੀਤੀ ਗਈ ਜਿਸ ਵਿੱਚ ਸ.ਕਮਲਜੀਤ ਸਿੰਘ ਭਾਟੀਆ, ਡਾ.ਜਸਵੰਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸਤਪਾਲ ਸਿੰਘ ਸਿਦਕੀ, ਗੁਰਿੰਦਰ ਸਿੰਘ ਮਝੈਲ,ਬਲਵੰਤ ਸਿੰਘ, ਗੁਰਜੀਤ ਸਿੰਘ ਪੋਪਲੀ, ਅਮਰਜੀਤ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਜੋਗਿੰਦਰ ਸਿੰਘ, ਜਸਬੀਰ ਸਿੰਘ, ਪ੍ਰੀਤਮ ਸਿੰਘ, ਅਮ੍ਰਿਤਪਾਲ ਸਿੰਘ, ਕਰਨ ਅਹੂਜਾ, ਬਲਵਿੰਦਰ ਸਿੰਘ,ਅਮਰਜੀਤ ਸਿੰਘ ਬੱਗਾ, ਸੁਖਵਿੰਦਰ ਸਿੰਘ ਸੁੱਖਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।