ਜਲੰਧਰ : ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ¨ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਗਰਵਨਿੰਗ ਕੌਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ ਨੇ ਆਪਣੀਆਂ ਸ਼ੁਭ ਇੱਛਾਵਾਂ ਵਿਦਿਆਰਥਣਾਂ ਨੂੰ ਭੇਜੀਆ ਅਤੇ ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਸੰਦੇਸæ ਵੀ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਪੰਜਾਬੀ ਸੱਭਿਆਚਾਰ ਵਿੱਚ ਇਸ ਤਿਉਹਾਰ ਦੀ ਇਤਿਹਾਸਕ, ਸਮਾਜਿਕ, ਅਤੇ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਧੀਆਂ ਦਾ ਤਿਉਹਾਰ ਹੈ ਜੋ ਪ੍ਰਤੀਕਾਤਮਕ ਰੂਪ ਵਿਚ ਉਹਨਾਂ ਦੀ ਸਤੂੰਤਰਤਾ, ਸਿੱਖਿਆਂ ਅਤੇ ਬਰਾਬਰੀ ਦਾ ਪੈਗਾਮ ਦਿੰਦਾ ਹੈ।
ਉਹਨਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਔਰਤਾਂ ਦੇ ਹੱਥ ਵਿਚ ਸੂਈ ਧਾਗੇ ਦੀ ਜਗਾਂ ਕਲਮ ਦੀ ਤਾਕਤ ਹੈ ।ਉਹ ਸਿੱਖਿਅਤ ਹੋ ਕੇ ਆਤਮ ਨਿਰਭਰ ਹੋ ਰਹੀਆਂ ਹਨ । ਉਨ੍ਹਾਂ ਨੂੰ ਹੁਣ ਆਪਣੇ ਫਰਜ਼ਾਂ ਦੇ ਨਾਲ ਨਾਲ ਆਪਣੇ ਹੱਕਾਂ ਦੀ ਵੀ ਜਾਗਰੂਕਤਾ ਹੈ ਅਜਿਹੇ ਤਿਉਹਾਰ ਜਿੱਥੇ ਸਾਨੂੰ ਸਾਡੇ ਸੱਭਆਚਾਰਕ ਵਿਰਸੇ ਨਾਲ ਜੋੜਦੇ ਉਥੇ ਨਵੀ ਪੀੜੀ ਨੂੰ ਬਹੁਤ ਕੁਝ ਸਿੱਖਣ ਲਈ ਪ੍ਰੇਰਿਤ ਵੀ ਕਰਦੇ ਹਨ। ਮੈਡਮ ਰਾਜਵੰਤ ਕੌਰ ਦੀ ਯੋਗ ਅਗਵਾਈ ਵਿਚ ਵਿਦਿਆਰਥਣਾਂ ਨੇ ਵਿਭਿੰਨ ਸੱਭਿਆਚਾਰਕ ਵੰਨਗੀਆਂ ਜਿਵੇ ਗਿੱਧਾ, ਲੌਕ ਨਾਚ, ਕਿੱਕਲੀ, ਟੱਪੇ ਆਦਿ ਦੀ ਪੇਸ਼ਕਾਰੀ ਕੀਤੀ। ਇਹ ਪ੍ਰੋਗਰਾਮ ਕਾਲਜ ਦੇ ਸੱਭਿਆਚਾਰਕ ਮਾਮਲਿਆਂ ਦੇ ਇੰਚਾਰਜ ਡਾ. ਅਕਾਲ ਅੰਮ੍ਰਿਤ ਕੌਰ ਅਤੇ ਮੈਡਮ ਰਾਜਵੰਤ ਕੌਰ ਦੁਆਰਾ ਆਯੋਜਿਤ ਕੀਤਾ ਗਿਆ। ਜਿਸ ਲਈ ਕਾਲਜ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਉਨ੍ਹਾ ਦੀ ਸਰਾਹਣਾ ਕੀਤੀ। ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਇਸ ਪ੍ਰੌਗਰਾਮ ਨੁੰ ਪੂਰੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ।