ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸ਼ੁਭਿਤਾ ਨੇ 450 ਵਿਚੋਂ 377 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਅੰਸ਼ੂ ਨੇ 362 ਅੰਕ ਪ੍ਰਾਪਤ ਕਰਕੇ ਪੰਜਵਾਂ ਅਤੇ ਵਿਦਿਆਰਥੀ ਵਿਕਰਾਂਤ ਨੇ 359 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਮਨੋਹਰ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਹਿਮਾਂਸ਼ੂ ਹਾਜ਼ਰ ਸਨ।