ਜਲੰਧਰ (ਨਿਤਿਨ ਕੌੜਾ ) :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ,
ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ (ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ) ਤੀਜਾ
ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸਮਰਿਤੀ ਭਾਰਦਵਾਜ ਨੇ 450 ਵਿਚੋਂ 359 ਅੰਕ
ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ।। ਇਸ ਮੌਕੇ
ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ,
ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ
ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ
ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ
ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ
ਸਾਨੂੰ ਇਸ ਤਰ੍ਹਾਂ ਦੇ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਅਸੀਂ ਇਨ੍ਹਾਂ
ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਵਿਦਿਆਰਥਣ ਨੇ ਆਪਣੀ
ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ
ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਮਨੋਹਰ ਸਿੰਘ ਮੁਖੀ ਕੰਪਿਊਟਰ ਸਾਇੰਸ
ਵਿਭਾਗ ਅਤੇ ਪ੍ਰੋ. ਹਿਮਾਂਸ਼ੂ ਹਾਜ਼ਰ ਸਨ।