ਜਲੰਧਰ (13-08-2021): ਕੋਰੋਨਾ ਮਹਾਮਾਰੀ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਜਲੰਧਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਭਾਵੇਂ ਕੋਰੋਨਾ ਪਾਜੇਟਿਵ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਕਮੀ ਆ ਰਹੀ ਹੈ ਜਿਸਦੇ ਚਲਦਿਆਂ ਸਰਕਾਰ ਵਲੋਂ ਬੀਤੇ ਦਿਨੀ ਜਨਹਿੱਤ ਨੂੰ ਮੁੱਖ ਰਖੱਦਿਆਂ ਕਈ ਛੋਟਾਂ ਵੀ ਜਾਰੀ ਕੀਤੀਆਂ ਗਈਆਂ ਹਨ। ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰਖਦਿਆਂ ਸਿੱਖਿਆ ਸੰਸਥਾਨਾਂ ਨੂੰ ਖੋਲਣ ਦੀ ਇਜਾਜਤ ਦਿੱਤੀ ਗਈ ਹੈ ਪਰ ਇਸਦੇ ਨਾਲ ਸਿੱਖਿਆ ਸੰਸਥਾਨਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਵੀ ਲਾਜਮੀ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦਾ ਫੈਲਾਵ ਹੋਣ ਤੋਂ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲੀ ਵਿਦਿਆਰਥੀਆਂ ਦੀ ਕੋਰੋਨਾ ਜਾਂਚ ਲਈ ਸੈਪਲਿੰਗ ਵੀ ਕੀਤੀ ਜਾ ਰਹੀ ਹੈ ਇਸਦੇ ਤਹਿਤ ਬਲਾਕ ਆਦਮਪੁਰ ਦੀ ਸਰਕਾਰੀ ਸਿਹਤ ਸੰਸਥਾ ਅਲਾਵਲਪੁਰ ਦੇ ਖੇਤਰ ਵਿੱਚ ਡਾ. ਬਲਜੀਤ ਸਿੰਘ ਦੀ ਅਗੁਆਈ ਵਿੱਚ ਸਿਹਤ ਵਿਭਾਗ ਦੀ ਟੀਮ ਵਲੋਂ ਡਿਜਕੋਟ ਖਾਲਸਾ ਸੀਨੀਅਰ ਸੈਕੇਂਡਰੀ ਸਕੂਲ ਅਲਾਵਲਪੁਰ ਵਿਖੇ ਵੀ ਵਿਦਿਆਰਥੀਆਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ। ਇਸ ਦੌਰਾਨ ਬੀ.ਈ.ਈ. ਅਸੀਮ ਸ਼ਰਮਾ ਅਤੇ ਬੀ.ਸੀ.ਸੀ ਕੋਆਰਡੀਨੇਟਰ ਨੀਰਜ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋ ਬਚਾਓ ਲਈ ਜਰੂਰੀ ਸਾਵਧਾਨੀਆਂ ਜਿਵੇਂ ਵਾਰ-ਵਾਰ ਹੱਥ ਧੋਣਾ, ਮਾਸਕ ਪਹਿਨਣਾ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨੀਨਾ ਕੁਮਾਰੀ, ਸਕੂਲ ਸਟਾਫ ਵਿੱਚੋਂ ਅਮਰਿੰਦਰ ਸਿੰਘ, ਮਮਤਾ ਗੁਪਤਾ, ਨੀਨਾ, ਪਰਮਜੀਤ, ਸਟਾਫ ਨਰਸ ਜੋਤੀ, ਐਮ.ਐਲ.ਟੀ. ਮਨਪ੍ਰੀਤ, ਹੈਲਥ ਵਰਕਰ ਰਮਨਦੀਪ ਮੌਜੂਦ ਸਨ।

ਡੇਂਗੂ ਰੋਕਥਾਮ ਦੇ ਮੱਦੇਨਜਰ ਡ੍ਰਾਈ-ਡੇ ਫ੍ਰਾਈਡੇ ਗਤੀਵਿਧੀ ਕਰਦਿਆਂ ਹੋਏ ਬੀ.ਈ.ਈ. ਅਸੀਮ ਸ਼ਰਮਾ, ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਵਲੋਂ ਐਸ.ਆਈ. ਪ੍ਰਦੀਪ ਕੁਮਾਰ ਅਤੇ ਇੰਦਰਜੀਤ ਸਿੰਘ ਮੱਟੂ ਨਾਲ ਮਿਲ ਕੇ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਓ ਸੰਬੰਧੀ ਜਾਣਕਾਰੀ ਦਿੱਤੀ ਗਈ। ਕਿਉਂ ਜੋ ਡੇਂਗੂ ਦਾ ਲਾਰਵਾ ਸਾਫ ਖੜੇ ਪਾਣੀ ਵਿੱਚ ਪਨਪਦਾ ਹੈ। ਇਸ ਲਈ ਕੂਲਰਾਂ ਦਾ ਪਾਣੀ ਹਫ਼ਤੇ ਵਿੱਚ ਇਕ ਵਾਰ ਬਦਲਣ ਅਤੇ ਫ੍ਰਿਜਾਂ ਦੀਆਂ ਟ੍ਰੇਆਂ, ਗਮਲਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕਤਾ ਪੰਫਲੈਟ ਵੀ ਵੰਡੇ ਗਏ।

 ਬਾਕਸ

ਤਿੰਨ ਰੋਜਾ ਸਿਖਲਾਈ ਕੈਂਪ ਵਿੱਚ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਪ੍ਰਤੀ ਕੀਤਾ ਜਾਗਰੂਕਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਜਲੰਧਰ ਵਿਖੇ ਜਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਤਿੰਨ ਰੋਜਾ ਸਿਖਲਾਈ ਕੈਂਪ ਦੌਰਾਨ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ ਵਲੋਂ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ, ਯੂ.ਡੀ.ਆਈ.ਡੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ, ਜਨਨੀ ਸੁਰੱਖਿਆ ਯੋਜਨਾ ਆਦਿ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸਦੇ ਨਾਲ ਹੀ ਡੇਂਗੂ ਬੁਖਾਰ ਦੇ ਲੱਛਣਾਂ ਜਿਵੇਂ ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ਿਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿਚ ਖੂਨ ਦਾ ਵੱਗਣਾ ਆਦਿ ਬਾਰੇ ਵੀ ਦੱਸਿਆ ਗਿਆ। ਡੀ.ਐਮ.ਈ.ਆਈ.ਓ. ਤਰਸੇਮ ਲਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੁਖਾਰ ਹੋਣ ‘ਤੇ ਸਿਰਫ ਪੈਰਾਸਿਟਾਮੋਲ ਹੀ ਲਈ ਜਾਵੇ ਅਤੇ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ, ਡੇਂਗੂ ਦਾ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ

ਦਫ਼ਤਰ ਸਿਵਲ ਸਰਜਨ ਜਲੰਧਰ