ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ
ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਅਤੇ ਟਾਈਮਜ਼ ਆਫ ਇੰਡੀਆ ਦੇ ਬੈਸਟ ਕਾਲਜਿਸ ਸਰਵੇਖਣ ਅਨੁਸਾਰ
ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ
ਗਰੈਜੂਏਟ ਡਿਪਾਰਟਮੈਂਟ ਆਫ ਕੌਸਮੈਟੋਲੋਜੀ ਦੁਆਰਾ ਬਰਾਈਡਲ ਮੇਕਅੱਪ ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਕਰਵਾਇਆ ਗਿਆ। ਮੇਕਅੱਪ ਵਿਸ਼ੇਸ਼ਗ ਮੈਡਮ ਨੇਹਾ ਸ਼ਰਮਾ ਨੇ ਇਸ ਵਰਕਸ਼ਾਪ ਦੇ ਵਿੱਚ ਬਤੌਰ ਸਰੋਤ ਬੁਲਾਰਾ ਸ਼ਿਰਕਤ ਕੀਤੀ।
ਵਰਕਸ਼ਾਪ ਦੌਰਾਨ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਣ ਵਾਲੀਆਂ 50 ਤੋਂ ਵੱਧ ਵਿਦਿਆਰਥਣਾਂ ਨੂੰ ਸੰਬੋਧਿਤ ਹੁੰਦੇ ਹੋਏ ਮੈਡਮ
ਨੇਹਾ ਨੇ ਮੇਕਅੱਪ ਨੂੰ ਪ੍ਰਭਾਸ਼ਿਤ ਕਰਨ ਦੇ ਨਾਲ-ਨਾਲ ਇਸ ਦੀਆਂ ਵਿਭਿੰਨ ਕਿਸਮਾਂ ਬਾਰੇ ਵਿਸਥਾਰ ਸਹਿਤ ਗੱਲ ਕੀਤੀ। ਇਸ ਦੇ
ਨਾਲ ਹੀ ਉਨ੍ਹਾਂ ਨੇ ਬ੍ਰਾਈਡਲ ਮੇਕਅੱਪ ਦੀ ਧਾਰਨਾ ਸਬੰਧੀ ਗੱਲ ਕਰਦੇ ਹੋਏ ਚਮੜੀ ਦੀਆਂ ਵੱਖ-ਵੱਖ ਕਿਸਮਾਂ ਅਨੁਸਾਰ ਉੱਚਿਤ
ਮੇਕਅੱਪ ਦੇ ਪ੍ਰੋਡਕਟਸ ਦੀ ਵਰਤੋਂ ਕਰਨ ਦੇ ਮਹੱਤਵ ਬਾਰੇ ਵੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਚਰਚਿਤ ਬ੍ਰਾਈਡਲ
ਮੇਕਅੱਪ ਦੀਆਂ ਵਿਭਿੰਨ ਤਕਨੀਕਾਂ ਜਿਵੇਂ:- ਏਅਰਬਰੱਸ਼, ਸਿਲਕ ਏਅਰਬਰੱਸ਼, ਐਚ.ਡੀ. ਮੇਕਅੱਪ, ਐਲਿਓਰਿੰਗ ਆਦਿ ਬਾਰੇ ਵੀ
ਵਿਦਿਆਰਥਣਾਂ ਨੂੰ ਜਾਣਕਾਰੀ ਪ੍ਰਦਾਨ ਕਰਦੇ ਹੋਏ ਡਿਮਾਂਸਟਰੇਸ਼ਨ ਵੀ ਸਾਂਝੀ ਕੀਤੀ। ਵਰਕਸ਼ਾਪ ਦੇ ਅੰਤ ਵਿੱਚ ਮੈਡਮ ਨੇਹਾ ਨੇ
ਵਿਦਿਆਰਥਣਾਂ ਦੁਆਰਾ ਪੁੱਛੇ ਗਏ ਵਿਭਿੰਨ ਸਵਾਲਾਂ ਦੇ ਜਵਾਬ ਵੀ ਬੇਹੱਦ ਸਰਲ ਢੰਗ ਨਾਲ ਦਿੱਤੇ। ਵਿਦਿਆਲਾ ਪ੍ਰਿੰਸੀਪਲ ਪ੍ਰੋ.
ਅਤਿਮਾ ਸ਼ਰਮਾ ਦਿਵੇਦੀ ਨੇ ਸਰੋਤ ਬੁਲਾਰੇ ਪ੍ਰਤੀ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥਣਾਂ ਨੂੰ
ਵਿਸ਼ੇ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਵਿੱਚ ਕਾਰਗਰ ਸਾਬਿਤ ਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ
ਦੇ ਲਈ ਕਾਸਮੇਟੋਲੋਜੀ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ