ਫਗਵਾੜਾ 1 ਸਤੰਬਰ (ਸ਼ਿਵ ਕੋੜਾ) ਫਗਵਾੜਾ ਵਿਖੇ ਪਰਜਾਪਤੀ ਭਲਾਈ ਬੋਰਡ ਦੀ ਇਕ ਮੀਟਿੰਗ ਬੋਰਡ ਦੇ ਵਾਈਸ ਚੇਅਰਮੈਨ ਪੰਜਾਬ ਅਮਰਜੀਤ ਸਿੰਘ ਨਿੱਝਰ ਦੇ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਦਫਤਰ ਵਿਖੇ ਹੋਈ। ਜਿਸ ਵਿਚ ਬੀ ਸੀ ਕਮਿਸਨ ਪੰਜਾਬ ਦੇ ਵਾਈਸ ਚੇਅਰਮੈਨ ਗੁਰਿੰਦਰ ਪਾਲ ਸਿੰਘ ਅਤੇ ਕਾਂਗਰਸ ਪਾਰਟੀ ਦੇ ਜਲੰਧਰ ਦਿਹਾਤੀ ਓ ਬੀ ਸੀ ਡਿਪਾਰਟਮੇਂਟ ਦੇ ਚੇਅਰਮੈਨ ਸੰਦੀਪ ਨਿੱਝਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਮੀਟਿੰਗ ਵਿੱਚ ਭਾਰਤੀਯ ਪਰਜਾਪਤੀ ਹੀਰੋ ਆਰਗਨਾਈਜੇਸ਼ਨ ਦੇ ਰਾਸ਼ਟਰੀ ਜਨਰਲ ਸਕੱਤਰ ਗੁਰਮਖ ਸਿੰਘ ਸੁਗਲਾਨੀ ਵੀ ਉਚੇਰੇ ਤੌਰ ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਉਪ ਚੇਅਰਮੈਨ ਅਮਰਜੀਤ ਨਿੱਝਰ ਅਤੇ ਗੁਰਿੰਦਰ ਪਾਲ ਸਿੰਘ ਨੇ ਬੀ.ਸੀ. ਅਤੇ ਓ.ਬੀ.ਸੀ. ਸਮਾਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਸਰਕਾਰੀ ਤੌਰ ਤੇ ਹਲ ਕਰਵਾਏ ਜਾਣ ਵਾਲੇ ਜਰੂਰੀ ਮੁੱਦਿਆਂ ਸਬੰਧੀ ਹੋਰਨਾ ਹਾਜਰ ਸਾਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਪਰੰਤ ਸਮੂਹ ਬੀ.ਸੀ. ਅਤੇ ਓ.ਬੀ.ਸੀ. ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਹਰ ਸਮੱਸਿਆ ਦਾ ਸੰਭਵ ਹਲ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਦੇ ਹਰ ਵਰਗ ਦੇ ਹਿਤਾਂ ਦਾ ਪੂਰਾ ਖਿਆਲ ਰੱਖਦੀ ਹੈ ਅਤੇ ਬੀ.ਸੀ./ਓ.ਬੀ.ਸੀ. ਸਮਾਜ ਦੇ ਹਿਤਾਂ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਨੀ ਗਿੱਲ, ਅਮਰਿੰਦਰ ਸਿੰਘ, ਨਰਿੰਦਰ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਸੰਦਲ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।