ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ
ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਅਤੇ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟਾਪ ਨੈਸ਼ਨਲ
ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਵਿਖੇ ਅਧਿਆਪਕ ਦਿਵਸ
ਮੌਕੇ ਨਵੀਆਂ ਵਿਦਿਆਰਥਣਾਂ ਦੇ ਲਈ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕਰਵਾਇਆ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ
ਸ਼ਰਮਾ ਦਿਵੇਦੀ ਨੇ ਉਚੇਚੇ ਤੌਰ 'ਤੇ ਇਸ ਸੈਸ਼ਨ ਵਿੱਚ ਸ਼ਿਰਕਤ ਕਰਦੇ ਹੋਏ ਆਪਣੇ ਸੰਬੋਧਨ ਦੇ ਵਿਚ ਸਭ ਤੋਂ ਪਹਿਲਾਂ ਉਨ੍ਹਾਂ
ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਆਜ਼ਾਦ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਸਰੇ ਰਾਸ਼ਟਰਪਤੀ
ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਜੀ ਅਤੇ ਕੰਨਿਆ ਮਹਾਂਵਿਦਿਆਲਾ ਦੇ ਸੰਸਥਾਪਕ ਲਾਲਾ ਦੇਵਰਾਜ ਜੀ ਨੂੰ ਸ਼ਰਧਾਂਜਲੀ ਅਰਪਿਤ
ਕਰਦੇ ਹੋਏ ਉਨ੍ਹਾਂ ਨੇ ਅਧਿਆਪਕ ਨੂੰ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਦੁਆਰਾ ਦਿੱਤਾ ਗਿਆ ਗਿਆਨ ਜੀਵਨ ਭਰ ਉਸ
ਦੇ ਵਿਦਿਆਰਥੀਆਂ ਦਾ ਰਾਹ ਰੁਸ਼ਨਾਉਣ ਵਿੱਚ ਕਾਰਗਰ ਸਾਬਿਤ ਹੁੰਦਾ ਹੈ। ਅੱਗੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਧਿਆਪਕ ਦਾ
ਵਿਹਾਰ ਸਦਾ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਕੇਂਦਰਿਤ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਉਚਿਤ ਸਿੱਖਿਆ,
ਗਿਆਨ ਅਤੇ ਜਾਣਕਾਰੀ ਪ੍ਰਦਾਨ ਕਰਦੇ ਹੋਏ ਅਨੁਸ਼ਾਸਿਤ ਅਤੇ ਆਪਣੇ ਸਬੰਧਤ ਖੇਤਰ ਦੇ ਵਿੱਚ ਨਿਪੁੰਨ ਬਣਾ ਕੇ ਆਤਮਨਿਰਭਰ
ਬਣਾਇਆ ਜਾ ਸਕੇ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮੇਂ ਦੇ ਬਦਲਾਅ ਦੇ ਨਾਲ ਅਧਿਆਪਕ ਦਾ ਆਪਣੇ ਆਪ ਨੂੰ ਅਪਗ੍ਰੇਡ
ਕਰਨਾ ਜ਼ਰੂਰੀ ਹੈ ਤਾਂ ਜੋ ਵਿਸ਼ਵ ਪੱਧਰੀ ਨਾਗਰਿਕ ਪੈਦਾ ਕੀਤੇ ਜਾ ਸਕਣ । ਇਸ ਦੇ ਨਾਲ ਹੀ ਉਨ੍ਹਾਂ ਅਧਿਆਪਨ ਦੇ ਕਾਰਜ ਨੂੰ
ਪ੍ਰਤੀਬੱਧਤਾ, ਸਮਰਪਣ, ਇਮਾਨਦਾਰੀ, ਜ਼ਿੰਮੇਵਾਰੀ ਅਤੇ ਉੱਚੇ ਨੈਤਿਕ ਮੁੱਲਾਂ ਦਾ ਸੁਮੇਲ ਦੱਸਿਆ ਅਤੇ ਪੂਰੀ ਨਿਸ਼ਠਾ ਦੇ ਨਾਲ
ਆਪਣਾ ਰੋਲ ਨਿਭਾ ਰਹੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਵੀ ਦਿੱਤੀ ।