ਜਲੰਧਰ ,ਚੰਡੀਗੜ 20,ਸਤੰਬਰ -(ਸ਼ੈਲੀ ਐਲਬਰਟ, ਨਿਤਿਨ ਕੌੜਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ ਸਥਿਤ ਘਰ ਵਿਖੇ ਲੰਚ ਕੀਤਾ। ਇਸ ਮੌਕੇ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨਾਂ ਦੇ ਨਾਲ ਸਨ। ਇਸ ਮੌਕੇ ਤੇ ਪਰਗਟ ਸਿੰਘ ਅਤੇ ਉਨਾਂ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਵਲੋਂ ਮੁੱਖ ਮੰਤਰੀ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸ਼ੁਭ ਇਛਾਵਾਂ ਦਿੱਤੀਆਂ। ਪਰਗਟ ਸਿੰਘ ਦੇ ਘਰ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਵਿਸ਼ੇਸ਼ ਤੌਰ ਤੇ ਮੋਜੂਦ ਸਨ।