ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਵਿਵਾਦ ਵਿਚ ਸਿੱਖ ਤਾਲਮੇਲ ਕਮੇਟੀ ਨੇ ਸਪਸ਼ਟ ਕੀਤਾ ਹੈ ਸਮੁੱਚੇ ਖਾਲਸਾ ਪੰਥ ਦੀ ਧਾਰਮਿਕ ਮਾਤਾ ਮਾਤਾ ਸਾਹਿਬ ਕੌਰ ਜੀ ਹੈ ਅਤੇ ਇਹ ਹੁਕਮ ਜਦੋ ਪੰਜ ਪਿਆਰੇ ਅਮ੍ਰਿਤਪਾਨ ਕਰਵਾਉਂਦੇ ਹਨ ਤੇ ਉਨ੍ਹਾਂ ਵੱਲੋਂ ਸਪੱਸ਼ਟ ਤੌਰ ਤੇ ਕਿਹਾ ਜਾਂਦਾ ਹੈ ਅੱਜ ਤੋਂ ਤੁਹਾਡੇ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਅਤੇ ਵਾਸ਼ੀ ਅਨੰਦਪੁਰ ਸਾਹਿਬ ਦਸਿਆ ਜਾਂਦਾ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਹਰਜੋਤ ਸਿੰਘ ਲੱਕੀ ਸਤਪਾਲ ਸਿੰਘ ਸਿਦਕੀ ਗੁਰਵਿੰਦਰ ਸਿੰਘ ਸਿੱਧੂ ਵਿੱਕੀ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਕਿਸੇ ਡੂੰਘੀ ਸਾਜਿਸ਼ ਅਧੀਨ ਸਿੱਖੀ ਸਿਧਾਂਤਾਂ ਤੇ ਸਿੱਖੀ ਵਿਚਾਰਧਾਰਾ ਤੋਂ ਸਿੱਖ ਨੌਜਵਾਨਾਂ ਨੂੰ ਤੋੜਨ ਲਈ ਕੰਮ ਕੀਤਾ ਜਾ ਰਿਹਾ ਹੈ। ਕਿ ਇਸ ਬਿਪਰਨ ਕੀ ਰੀਤ ਤੇ ਚਲਣ ਲਈ ਨਵੇਂ-ਨਵੇਂ ਅਡੰਬਰ ਰਚੇ ਜਾ ਰਹੇ ਹਨ ਇਸ ਵਿੱਚ ਵੋਟਾਂ ਦੇ ਲਾਲਚ ਵਿੱਚ ਅੰਨ੍ਹੇ ਹੋਏ ਅਖੌਤੀ ਅੰਮ੍ਰਿਤਧਾਰੀ ਆਗੂ ਮੁੱਢਲਾ ਰੋਲ ਨਿਭਾਅ ਰਹੇ ਹਨ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਕਿ ਜੋ ਲੋਕ ਬਿਪਰਨ ਕੀ ਰੀਤ ਤੇ ਚਲਦੇ ਹੋਏ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਕਰ ਰਹੇ ਹਨ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਸਿੱਖ ਵਿਰਸੇ ਨੂੰ ਸੰਭਾਲਿਆ ਜਾਵੇ ਨਹੀਂ ਤਾਂ ਆਉਣ ਵਾਲਾ ਸਮਾਂ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ ਨਹੀਂ ਤੇ ਸਿੱਖੀ ਵਿਰਸੇ ਨੂੰ ਅਤੇ ਸਿੱਖੀ ਸਿਧਾਂਤਾਂ ਨੂੰ ਮਲੀਆਮੇਟ ਕਰਨ ਵਿਚ ਬਰਾਬਰ ਦਾ ਭਾਈਵਾਲ ਸਮਝਿਆ ਜਾਵੇਗਾ। ਇਸ ਮੋਕੋ ਤੇ ਹੋਰਨਾਂ ਤੋ ਇਲਾਵਾਂ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ,ਪ੍ਰਬਜੋਤ ਸਿੰਘ ਖਾਲਸਾ ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ ਕਮਲਜੀਤ ਸਿੰਘ ਜੋਨੀ ਆਦਿ ਹਾਜਰ ਸਨ।