ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜ਼ਿਓਥਰੈਪੀ (ਬੀ.ਪੀ.ਟੀ) ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਤਨਪ੍ਰੀਤ ਕੌਰ ਨੇ 1100 ਵਿਚੋਂ 912 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਪ੍ਰੇਰਨਾ ਆਨੰਦ ਨੇ 882 ਅੰਕ ਪ੍ਰਾਪਤ ਕਰਕੇ ਤੀਜਾ, ਪ੍ਰਭਸਿਮਰਨ ਕੌਰ ਨੇ 873 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ, ਸ਼ੀਭਾ ਨੇ 866 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਅਤੇ ਤ੍ਰਿਪਤਾ ਰਾਣੀ ਨੇ 846 ਅੰਕ ਪ੍ਰਾਪਤ ਕਰਕੇ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਰਾਜੂ ਸ਼ਰਮਾ, ਮੁਖੀ ਫਿਜ਼ਿਓਥਰੈਪੀ ਵਿਭਾਗ, ਡਾ. ਜਸਵੰਤ ਕੌਰ ਅਤੇ ਡਾ. ਪ੍ਰਿਯਾਂਕ ਸ਼ਾਰਧਾ ਵੀ ਹਾਜ਼ਰ ਸਨ।