ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਫਿਜਿਕਸ ਦੂਜੇ ਸਮੈਸਟਰ ਦੀ ਵਿਦਿਆਰਥਣ ਗੀਤੀਕਾ ਨੇ 600 ਵਿਚੋਂ 567 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਜਸਦੀਪ ਕੌਰ ਨੇ 560 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਨ ਨੂੰ ਦਿੱਤਾ। ਇਸ ਮੌਕੇ ਫਿਜਿਕਸ ਵਿਭਾਗ ਦੇ ਅਧਿਆਪਕ ਡਾ. ਨਰਵੀਰ ਸਿੰਘ ਅਤੇ ਡਾ. ਅਮਨਪ੍ਰੀਤ ਕੌਰ ਸੰਧੂ ਵੀ ਹਾਜ਼ਰ ਸਨ