ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੀ.ਜੀ. ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ ਵਿਦਿਆਰਥੀਆਂ ਵਿੱਚ ਤਕਨੀਕੀ ਸਮਝ ਅਤੇ ਹੁਨਰ ਨੂੰ ਵਧਾਉਣ ਲਈ ‘ਇੰਟਰਨੈੱਟ ਆਫ਼ ਥਿੰਗਸ ਅਤੇ ਬਿਗ ਡਾਟਾ’ ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ, ਮੁੱਖੀ ਕੰਪਿਊਟਰ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਮੁੱਖ ਵਕਤਾ ਡਾ. ਪਰਮਿੰਦਰ ਕੌਰ ਦਾ ਰਸਮੀ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਸਮਰਾ ਨੇ ਕਿਹਾ ਕਿ ਅਜੋਕੇ ਸਮੇਂ ਕੰਪਿਊਟਰ ਤੇ ਇੰਟਰਨੈੱਟ ਦਾ ਮਹੱਤਵ ਬਹੁਤ ਵਧ ਗਿਆ ਹੈ। ਅਜਿਹਾ ਕੋਈ ਖੇਤਰ ਨਹੀਂ ਹੈ, ਜੋ ਇਸ ਤੋਂ ਅਛੋਹ ਹੋਵੇ। ਉਨ੍ਹਾਂ ਕਿਹਾ ਕਿ ਇੰਟਰਨੈੱਟ ਆਫ ਥਿੰਗਸ ਵਿੱਚ ਕਰਿਅਰ ਦੀਆਂ ਅਥਾਹ ਸੰਭਾਵਨਾਵਾਂ ਹਨ। ਬਿਗ ਡਾਟਾ ਦੀ ਜ਼ਰੂਰਤ ਅਤੇ ਵਰਤੋਂ ਬਾਰੇ ਅੱਜ ਦੇ ਮੁੱਖ ਬੁਲਾਰੇ ਡਾ. ਪਰਮਿੰਦਰ ਕੌਰ ਦੀ ਵਡਮੁੱਲੀ ਖੋਜ ਤੋਂ ਸਾਡੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕਾਂ ਨੂੰ ਹੋਰ ਖੋਜ ਕਰਨ ਦੀ ਜ਼ਰੂਰਤ ਹੈ। ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁੱਖੀ ਡਾ. ਮਨੋਹਰ ਸਿੰਘ ਨੇ ਸਰੋਤਿਆਂ ਨੂੰ ਵਿਸ਼ੇ ਤੋਂ ਜਾਣੂ ਕਰਵਾਇਆ। ਇਸ ਵੈਬੀਨਾਰ ਦਾ ਸੰਚਾਲਨ ਡਾ. ਦਲਜੀਤ ਕੌਰ ਵਲੋਂ ਕੀਤਾ ਗਿਆ ਅਤੇ ਤਕਨੀਕੀ ਸੰਚਾਲਨ ਪ੍ਰੋ. ਨਵਨੀਤ ਕੌਰ ਨੇ ਕੀਤਾ। ਵੈਬੀਨਾਰ ਦੇ ਵਿੱਚ ਬਿਗ ਡਾਟਾ ਦੀ ਲੋੜ ਅਤੇ ਵਰਤੋਂ, ਇੰਟਰਨੈੱਟ ਆਫ਼ ਥਿੰਗਸ ਵਿੱਚ ਕਰਿਅਰ ਦੇ ਮੌਕਿਆਂ ਬਾਰੇ ਦੱਸਿਆ ਗਿਆ। ਇਸ ਵੈਬੀਨਾਰ ਵਿੱਚ 70 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਡਾ. ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਇਸ ਵਿਸ਼ੇ ਬਾਰੇ ਗੱਲਬਾਤ ਕੀਤੀ। ਇਸ ਵੈਬੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਪ੍ਰੋ. ਸੰਜੀਵ ਆਨੰਦ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਲਹਿਲ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਰਤਨਾਕਰ ਮਾਨ ਵੀ ਹਾਜ਼ਰ ਸਨ।