ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਬਾਗਵਤ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ‘2022 ਲਈ ਕੈਪਟਨ’ ਦੀ ਫੋਟੋ ਪਾਈ ਹੈ। ਕਾਂਗਰਸ ਨੇ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ, ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਕਾਂਗਰਸ ਛੱਡਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ।ਕਾਂਗਰਸ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਪ੍ਰਨੀਤ ਕੌਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਕਾਂਗਰਸ ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਾਨੂੰ ਲਗਾਤਾਰ ਪਟਿਆਲਾ ਦੇ ਕਾਂਗਰਸੀ ਵਰਕਰਾਂ, ਵਿਧਾਇਕਾਂ ਅਤੇ ਆਗੂਆਂ ਅਤੇ ਮੀਡੀਆ ਰਾਹੀਂ ਤੁਹਾਡੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਹੈ। ਕੈਪਟਨ ਨੇ ਵੀ ਪਟਿਆਲਾ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨ ਦਾ ਐਲਾਨ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਆਪਣੇ ਗੜ੍ਹ ਪਟਿਆਲਾ ‘ਚ ਕੈਪਟਨ ਨੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸ ‘ਚ ਸਭ ਤੋਂ ਪਹਿਲਾਂ ਧਾਂਕ ਜਮਾਈ ਹੈ।