ਜਲੰਧਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 60 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨ ਵਲੋਂ 60 ਹਜ਼ਾਰ ਦੇ ਚੈੱਕ ਕਾਲਜ ਦੇ ਵਿਦਿਆਰਥੀਆਂ ਅੰਗਦ ਸਿੰਘ, ਗੀਤੀਕਾ, ਹਰਪ੍ਰੀਤ ਕੌਰ, ਏਕਤਾ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਦਿੱਤੇ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਬੋਧਨ ਕਰਦਿਆਂ ਕਿਹਾ ‘ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਦੇ ਜ਼ਰੂਰਤਮੰਤ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਨਾਲ ਇਨ੍ਹਾਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਵਿਚ ਅਤੇ ਅੱਗੇ ਵਧਣ ਲਈ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਆਪਣੇ ਉਜਲੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨ। ਪ੍ਰੋਗਰਾਮ ਦੌਰਾਨ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਬਲਵਿੰਦਰ ਸਿੰਘ, ਮੁਖੀ ਫਿਜਿਸਕ ਵਿਭਾਗ ਅਤੇ ਡਾ. ਰਾਜੂ ਸ਼ਰਮਾ ਮੁਖੀ ਫਿਜਿਓਥਰੈਪੀ ਵਿਭਾਗ ਵੀ ਹਾਜ਼ਰ ਸਨ।