ਜਲੰਧਰ (ਨਿਤਿਨ ) :ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪਿੰ੍ਰਸੀਪਲ ਪ੍ਰੋ. ਜਸਰੀਨ ਕੌਰ ਵਲੋਂ ਪੋਸਟ ਗਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਮਨਪ੍ਰੀਤ ਕੌਰ ਦੀ ਰੀਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਮਨਪ੍ਰੀਤ ਕੌਰ ਅਤੇ ਪੁੱਤਰੀ ਦਾ ਸਵਾਗਤ ਪਿੰ੍ਰਸੀਪਲ ਪ੍ਰੋ. ਜਸਰੀਨ ਕੌਰ, ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਸਮੂਹ ਸਟਾਫ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪ੍ਰੋ. ਮਨਪ੍ਰੀਤ ਕੌਰ ਨੇ ਕਾਲਜ ਦੇ ਪੋਸਟ ਗਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਵਿਚ 35 ਸਾਲ ਬਤੌਰ ਅਧਿਆਪਕ ਅਤੇ ਮੁਖੀ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਲਜ ਵਿਖੇ ਬਤੌਰ ਰਜਿਸਟਰਾਰ ਵੀ ਸੇਵਾਵਾਂ ਦਿੱਤੀਆਂ। ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਵੀ ਸਟਾਫ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਪ੍ਰੋ. ਮਨਪ੍ਰੀਤ ਕੌਰ ਨੇ ਕਾਲਜ ਵਿਖੇ ਪੜਾਉਦਿਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਕਾਲਜ ਦੇ ਕਈ ਮਹੱਤਵਪੂਰਨ ਅਹੁਦਿਆਂ ਤੇ ਰਹੇ ਅਤੇ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਈ। ਇਸ ਮੌਕੇ ਕਾਲਜ ਵਲੋਂ ਪ੍ਰੋ. ਮਨਪ੍ਰੀਤ ਕੌਰ ਨੂੰ ਦਿੱਤਾ ਗਿਆ ਸ਼ੋਭਾ ਪੱਤਰ ਪੜ੍ਹਿਆ। ਪ੍ਰੋ. ਮਨਪ੍ਰੀਤ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਲਜ ਨੇ ਤੇ ਇਥੋਂ ਦੇ ਸਟਾਫ ਨੇ ਜਿਹੜਾ ਮਾਣ ਸਤਿਕਾਰ ਮੈਨੂੰ ਦਿੱਤਾ ਉਸ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੀ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਹ ਕਾਲਜ ਸਦਾ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਇਸ ਮੌਕੇ ਉਨ੍ਹਾਂ ਪੋਲੀਟੀਕਲ ਸਾਇੰਸ ਵਿਭਾਗ ਦੇ ਇਤਿਹਾਸ ਤੇ ਪ੍ਰਾਪਤੀਆਂ ’ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਉਨ੍ਹਾਂ ਇਸ ਮੌਕੇ ਸ. ਬਲਬੀਰ ਸਿੰਘ ਸਾਬਕਾ ਪ੍ਰਧਾਨ ਨੂੰ ਯਾਦ ਕਰਦੇ ਹੋਏ, ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਨੂੰ ਤੇ ਵਿਭਾਗ ਨੂੰ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਮੂਹ ਟੀਚਿੰਗ ਸਟਾਫ ਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਵੱਲੋਂ ਪ੍ਰੋ. ਮਨਪ੍ਰੀਤ ਕੌਰ, ਉਨਾਂ ਦੀ ਪੁੱਤਰੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਸਟੇਜ ਸੰਚਾਲਕ ਦੀ ਸੇਵਾ ਡਾ. ਰਛਪਾਲ ਸਿੰਘ ਸੰਧੂ ਨੇ ਬਾਖੁਬੀ ਨਿਭਾਈ। ਇਸ ਮੌਕੇ ਪੋਲੀਟੀਕਲ ਸਾਇੰਸ ਦੇ ਸਾਬਕਾ ਅਧਿਆਪਕ ਪ੍ਰੋ. ਅਰਜਨਜੀਤ ਸਿੰਘ ਅਤੇ ਪ੍ਰੋ. ਨਿਰਮਲ ਸਿੰਘ ਢਿੱਲੋਂ ਤੋਂ ਇਲਾਵਾ ਸਮੂਹ ਅਧਿਆਪਕ ਵੀ ਹਾਜ਼ਰ ਸਨ