ਜਲੰਧਰ (ਨਿਤਿਨ ) :ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਭਾਵਨਾ ਨੇ 450 ਵਿਚੋਂ 352 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਨੀਤੀਕਾ ਕੁਮਾਰੀ ਨੇ 347 ਅੰਕ ਪ੍ਰਾਪਤ ਕਰਕੇ ਛੇਵਾਂ ਅਤੇ ਸਨੇਹਾ ਨੇ 340 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਨਵਨੀਤ ਕੌਰ, ਪ੍ਰੋ. ਹਿਮਾਂਸ਼ੂ ਅਤੇ ਪ੍ਰੋ. ਹਰਮਨ ਵੀ ਹਾਜ਼ਰ ਸਨ।