ਗੁਰਦਾਸਪੁਰ  :ਸ਼੍ਰੋਮ ਅਣੀਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸ. ਰਾਜਨਵੀਰ ਸਿੰਘ ਘੁਮਾਣ (ਹਲਕਾ ਇੰਚਾਰਜ਼ ਸ੍ਰੀ ਹਰਗੋਬਿੰਦਪੁਰ ਸਾਹਿਬ ) ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰ ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਨੌਜਵਾਨਾਂ ਨੂੰ ਮਿਲਕੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਂ ਤੋਂ ਵੱਧ ਲੰਮੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਤੇ ਪੰਜਾਬ, ਪੰਜਾਬੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਵਿਚਾਰ ਸਾਂਝੇ ਕੀਤੇ। ਨੌਜਵਾਨਾਂ ਨੂੰ ਗੁਰੂ ਸਾਹਿਬ ਦੁਆਰਾ ਬਖਸ਼ਿਆ ਸਿਰ ਦਾ ਤਾਜ ‘ਦਸਤਾਰ’ ਸਜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਥ ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਛੀਨਾ ਜੀ, ਰਮਨਦੀਪ ਸਿੰਘ ਸੰਧੂ ਜੀ, ਗੁਰਜੀਤ ਸਿੰਘ ਬਿਜਲੀਵਾਲ ਜੀ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।