ਜਲੰਧਰ 05.09.2023 : ਜਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਇੰਮਪੈਨਲਡ ਕੀਤੇ ਗਏ 25 ਨਵੇਂ ਫਾਰਮਾਸਿਸਟਾਂ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਇਹ ਸਾਰੇ ਫਾਰਮਾਸਿਸਟਸ 6 ਸਤੰਬਰ 2023 ਨੂੰ ਆਪੋ ਆਪਣੇ ਸਟੇਸ਼ਨ ‘ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ । ਉਨ੍ਹਾਂ ਨੇ ਦੱਸਿਆ ਕਿ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਉਨ੍ਹਾਂ ਉਹ ਆਪੋ-ਆਪਣੀ ਡਿਊਟੀ ਪੂਰੀ ਲਗਨ ਅਤੇ ਮਿਹਨਤ ਨਾਲ ਕਰਨ ਅਤੇ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਉਣ ਵਾਲੇ ਮਰੀਜ਼ਾਂ ਨਾਲ ਨਰਮੀ ਨਾਲ ਸਿਹਤ ਸੇਵਾਵਾਂ ਪਹੁੰਚਾਉਣ। ਉਨ੍ਹਾਂ ਨੇ ਸਮੂਹ ਨਵ-ਨਿਯੁਕਤ ਫਾਰਮਾਸਿਸਟਾਂ ਨੂੰ ਕਿਹਾ ਕਿ ਉਹ ਮਰੀਜ਼ਾਂ ਦੀ ਸੇਵਾ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤਣ ਅਤੇ ਉਨ੍ਹਾਂ ਨੂੰ ਦਵਾਈਆਂ ਆਮ ਆਦਮੀ ਕਲੀਨਿਕ ਵਿੱਚੋਂ ਹੀ ਦਿੱਤੀਆਂ ਜਾਣ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫੇਰ ਵੀ ਉਨ੍ਹਾਂ ਨੂੰ ਕਿਸੇ ਹੋਰ ਚੀਜ਼ ਦੀ ਜਰੂਰਤ ਹੋਵੇ ਤਾਂ ਉਹ ਸਬੰਧਤ ਮੈਡੀਕਲ ਅਫਸਰ ਜਾਂ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ।ਇਸ ਮੌਕੇ ‘ਤੇ ਸਿਵਲ ਸਰਜਨ ਨੇ ਦੱਸਿਆ ਕਿ ਅਗਸਤ ਮਹੀਨੇ ਤੱਕ ਜਿਲ੍ਹੇ ਦੇ 55 ਆਮ ਆਦਮੀ ਕਲੀਨਿਕਾਂ ਵਿੱਚ ਕੁੱਲ ਓ.ਪੀ.ਡੀ. 3,04534 ਅਤੇ 54,238 ਲੈਬ ਟੈਸਟ ਕੀਤੇ ਗਏ ਹਨ।ਇਸ ਮੌਕੇ ‘ਤੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੌਪੜਾ, ਐਸ.ਐਮ.ਓ. ਡਾ. ਗੁਰਮੀਤ ਲਾਲ ਅਤੇ ਸਮੂਹ ਨਵ– ਨਿਯੁਕਤ ਫਾਰਮਾਸਿਸਟਸ ਮੌਜੂਦ ਸਨ।