ਗੁਰਦਸਪੂਰ ਦੀ ਲੋਕ ਸਭਾ ਸੀਟ ਹਾਰਨ ਤੋਂ ਬਾਦ ਪੰਜਾਬ ਪ੍ਰਦੇਸ਼ ਕਾਂਗਰੇਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਪੱਥ ਤੋਂ ਇਸਤੀਫ਼ਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ। ਪਰ ਹੁਣ ਦੇਖਣਾ ਹੈ ਕਿ ਹੁਣ ਕੌਮੀ ਪ੍ਰਧਾਨ ਇਹਨਾਂ ਦਾ ਇਸਤੀਫ਼ਾ ਮਨਜ਼ੂਰ ਕਰਦੇ ਹੈ ਜਾਂ ਨਹੀਂ ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਝਾਰਖੰਡ, ਉੜੀਸਾ ਅਤੇ ਯੂਪੀ ਦੇ ਪ੍ਰਧਾਨ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਨੇ ਆਪਣੀ ਹਾਰ ਦੀ ਜਿੰਮੇਵਾਰੀ ਖੁਦ ਹੀ ਲਈ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਨੀਲ ਜਾਖੜ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਤੋਂ ਹਾਰ ਗਏ ਸਨ।