ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ.
ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ
ਵਿਦਿਆਰਥਣ ਅਮਨਦੀਪ ਕੌਰ ਰੂਪਰਾਏ ਨੇ 450 ਵਿਚੋਂ 367 ਅੰਕ ਪ੍ਰਾਪਤ ਕਰਦੇ
ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ
ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼
ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ
ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ
ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਜਨੀਸ਼
ਮੋਦਗਿੱਲ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਮੋਦਗਿੱਲ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ
ਸਨ।