ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਪੋਸਟ ਗ੍ਰੈਜੂਏਟ ਡਿਪਲੋਮਾ ਇੰਨ ਵੈਬ ਡਿਜਾਈਨਿੰਗ ਸਮੈਸਟਰ ਦੂਜਾ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਇਸ ਕਲਾਸ ਦੀ ਕਿਰਨਬੀਰ ਕੌਰ ਨੇ 800 ਵਿਚੋਂ 685 ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਗੁਰਜੀਤ ਕੌਰ ਨੇ 658 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਅਸੀਂ ਇਨ੍ਹਾਂ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਇਸ ਮੌਕੇ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਐਂਡ ਆਈ.ਟੀ. ਵਿਭਾਗ ਵੀ ਹਾਜ਼ਰ ਸਨ।