ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਐਨ.ਐਸ.ਐਸ. ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਐਨ.ਐਸ.ਐਸ. ਦੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਉਹਨਾਂ ਦੁਆਰਾ ਐਨ.ਐਸ.ਐਸ. ਵਲੰਟੀਅਰ ਦੇ ਰੂਪ ਵਿਚ ਸਮਾਜ ਪ੍ਰਤੀ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਅੱਜ ਸਮਾਜ ਦੀ ਜ਼ਰੂਰਤ ਹੈ ਕਿ ਨੌਜਵਾਨ ਵਰਗ ਅੱਗੇ ਆਏ ਅਤੇ ਸਮਾਜ ਸੁਧਾਰ ਦੇ ਕੰਮਾਂ ਨਾਲ ਜੁੜੇ। ਇਸ ਮੌਕੇ ਸ. ਅਮਰੀਕ ਸਿੰਘ ਪੁਆਰ (ਪੀ.ਪੀ.ਐਸ.) ਡੀ.ਸੀ.ਪੀ. (ਡਿਟੈਕਟਿਵ) ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਡਾ. ਤਰਸੇਮ ਸਿੰਘ ਐਨ.ਐਸ.ਐਸ. ਕੋਆਰਡੀਨੇਟਰ ਨੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸ. ਅਮਰੀਕ ਸਿੰਘ ਦੀ ਸ਼ਖ਼ਸੀਅਤ ਨਾਲ ਰੂ-ਬ-ਰੂ ਕਰਵਾਇਆ। ਮੁੱਖ ਮਹਿਮਾਨ ਦਾ ਸੁਵਾਗਤ ਫੁੱਲਾਂ ਦੇ ਗੁਲਦਸਤੇ ਅਤੇ ਸਨਾਮਨ ਚਿੰਨ ਨਾਲ ਕੀਤਾ ਗਿਆ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਹਰ ਕੰਮ ਆਪਣੇ ਮਨ ਦੀ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਵਰਗੀ ਰਾਸ਼ਟਰਪਤੀ ਡਾ. ਅਬਦੁਲ ਕਲਾਮ ਦੇ ਸ਼ਬਦ ਕਿ ‘ਸੁਪਨੇ ਲਓ, ਅੱਛੇ ਲਓ ਅਤੇ ਜਾਗਦੀਆਂ ਅੱਖਾਂ ਨਾਲ ਲਓ’, ਅਤੇ ਫਿਰ ਉਹਨਾਂ ਨੂੰ ਪੂਰਾ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਲਗਾਓ, ਨਾਲ ਵਿਦਿਆਰਥੀਆਂ ਨੂੰ ਪਿੰਡਾਂ ਦੀ ਜ਼ਿੰਦਗੀ ਨਾਲ ਜੁੜਨ ਲਈ ਕਿਹਾ ਅਤੇ ਕਾਲਜ ਨੂੰ ਬੋਲੀਨਾ ਦੁਆਬਾ ਪਿੰਡ ਗੋਦ ਲੈਣ ਤੇ ਵਧਾਈ ਦਿੱਤੀ। ਇਸ ਮੌਕੇ ਯੁਵਕ ਸਮਾਜ ਅਤੇ ਸਮਾਜ ਸੇਵੀ ਵਿਸ਼ੇ ਤੇ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਵਿਚ ਵਿਸ਼ਾਲ, ਸਾਕਸ਼ੀ ਅਤੇ ਕਪਿਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਸੰਬੰਧੀ ਡਾ. ਭਾਵਨਾ, ਪ੍ਰੋ. ਮਾਨਸੀ ਚੌਪੜਾ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਇਸ ਕੌਮੀ ਦਿਵਸ ਤੇ ਡਾ. ਸਿਮਰਨਜੀਤ ਸਿੰਘ ਬੈਂਸ, ਡਾ. ਅਮਨਦੀਪ ਕੌਰ, ਪ੍ਰੋ. ਸਤਪਾਲ ਸਿੰਘ ਵੀ ਹਾਜ਼ਰ ਸਨ।