ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ ‘ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ‘ਤੇ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਹ ਰਾਜਦੂਤ ਪੈਦਲ ਵਿਰਾਸਤੀ ਮਾਰਗ ਤੋਂ ਚੱਲ ਕੇ ਸ੍ਰੀ ਹਰਿਮੰਦਰ ਸਾਹਿਬ ਇੰਟਰਪ੍ਰੀਟੇਸ਼ਨ ਸੈਂਟਰ ਵਿਖੇ ਪੁੱਜੇ ਹਨ।