ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਸੰਗੀਤ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਦੇ ਹੋਏ ਆਪਣਾ ਅਤੇ ਕਾਲਜ ਦਾ ਨਾਂ ਰੁਸ਼ਨਾ ਕਰ ਰਹੇ ਹਨ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿੱਖੇ ਲੜੀਵਾਰ ਚੱਲ ਰਹੇ ਕੀਰਤਨ ਦਰਬਾਰ ਵਿੱਚ ਕਾਲਜ ਦੇ ਸੰਗੀਤ ਵਿਭਾਗ ਦੇ ਰਾਗੀ ਜੱਥੇ ਨੇ ਆਪਣੀ ਕੀਰਤਨੀ ਹਾਜ਼ਰੀ ਲਗਾਉਣ ਦਾ ਮਾਣ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਦੇਵ ਸਿੰਘ ਅਤੇ ਵਿਭਾਗ ਸਮੂਹ ਕੀਰਤਨੀ ਜੱਥੇ ਨੂੰ ਇਸ ਅਵਸਰ ’ਤੇ ਕੀਰਤਨ ਕਰਨ ’ਤੇ ਫ਼ਖਰ ਸਹਿਤ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਹਨਾਂ ਦੱਸਿਆ ਕਿ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਗਏ ਕੀਰਤਨੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਚੱਲ ਰਹੀ ਕੀਰਤਨ ਲੜੀ ਵਿੱਚ ਗੁਰੂ ਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਪੰਡਾਲ ਵਿੱਚ ਅਭਿੰਨਾ ਕੀਰਤਨ ਕੀਤਾ, ਜਿੱਥੇ ਦੁਨੀਆਂ ਦੇ ਪ੍ਰਸਿੱਧ ਕੀਰਤਨੀ ਜੱਥੇ ਗੁਰੂ ਮਹਿਮਾ ਗਾ ਕੇ ਕੀਰਤਨ ਦੀ ਸੇਵਾ ਕਰ ਰਹੇ ਹਨ। ਉਹਨਾਂ ਦੱਸਿਆਂ ਕਿ ਸੰਗੀਤ ਵਿਭਾਗ ਦੇ ਵਿਦਿਆਰਥੀ ਅਰਵਿੰਦਰ ਸਿੰਘ ਅਤੇ ਗੁਰਤੇਜ ਸਿੰਘ ਨੇ ਗੁਰਬਾਣੀ ਦਾ ਗਾਇਨ ਕੀਤਾ ਜਦਕਿ ਤਜਿੰਦਰ ਸਿੰਘ ਨੇ ਤਾਰ ਸ਼ਹਿਨਾਈ ’ਤੇ ਅਤੇ ਗੁਣਵੀਰ ਸ਼ਿੰਘ ਨੇ ਤਬਲਾ ਵਾਦਨ ’ਤੇ ਉਹਨਾਂ ਦਾ ਸਾਥ ਦਿੱਤਾ। ਡਾ. ਸਮਰਾ ਨੇ ਦੱਸਿਆ ਕਿ ਕਾਲਜ ਦੇ ਸੰਗੀਤ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿ ੱਚ ਪਿਛਲੇ ਦੋ ਮਹੀਨੇ ਤੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਅਤੇ ਧਾਰਮਿਕ ਸਥਾਨਾ ’ਤੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਮਹਿਮਾ ਗਾ ਕੇ ਗੁਰੂ ਨਾਨਕ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਅਤੇ ਵਿਦਿਆਰਥੀ ਕੀਰਤਨ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।