ਜਲੰਧਰ : ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਦੇ ਜ਼ਿਲ੍ਹਾ-ਪੱਧਰੀ ਸਪੋਰਟਸ ਵਿਦਿਆਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ 208 ਵਿਦਿਆਰਥੀਆਂ ਨੂੰ ਟਰਾਫੀ ਦਿੱਤੀ ਗਈ। ਹਰੇਕ ਸਾਲ ਹੀ ਸਾਲ ਦੇ ਅੰਤ ਵਿੱਚ ਸਪੋਰਟਸ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਸੰਨ 2018-19 ਵਿੱਚ ਚਾਰਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵਿਭਿੰਨ ਖੇਡਾਂ ਵਿੱਚ ਭਾਗ ਲਿਆ ਅਤੇ 208 ਵਿਦਿਆਰਥੀਆਂ ਨੂੰ ਮੰਚ ਉੱਤੇ ਟਰਾਫੀ ਦਿੱਤੀ ਗਈ। ਇਸ ਮੌਕੇ ’ਤੇ ਐਗਜ਼ੀਕਿਊਟਿਵ ਡਾਇਰੈਕਟਰ ਔਫ਼ ਸਕੂਲਜ਼ ਸ੍ਰੀਮਤੀ ਸ਼ੈਲੀ ਬੌਰੀ ਅਤੇ ਚਾਰਾਂ ਸਕੂਲਾਂ ਦੇ ਪਿ੍ਰੰਸੀਪਲ ਮੌਜੂਦ ਸਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਉੱਤੇ ਮੈਨੇਜਮੈਂਟ ਵੱਲੋਂ ਇੰਨੋਸੈਂਟ ਹਾਰਟਸ ਦੇ ਸੈ ਕ੍ਰੇਟਰੀ ਡਾ. ਅਨੂਪ ਬੌਰੀ ਨੇ ਸਪੋਰਟਸ ਦੇ ਐਚ.ਓ.ਡੀ. ਸੰਜੀਵ ਭਾਰਦਵਾਜ (ਜੀ.ਐਮ.ਟੀ.), ਜਗਜੀਤ ਸਿੰਘ (ਲੋਹਾਰਾਂ) ਨੂੰ ਵਧਾਈ ਦਿੱਤੀ ਅਤੇ ਜੇਤੂ ਬੱਚਿਆਂ ਨੂੰ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਯਤਨ ਕੀਤੇ ਜਾਂਦੇ ਹਨ ਜਿਸ ਵਿੱਚ ਪੜ੍ਹਾਈ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਵਿਭਿੰਨ ਖੇਡਾਂ ਵਿੱਚ ਰੁਚੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੂੰ ਖੇਡਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਤੋਂ ਬਿਨਾਂ ਰਾਜ-ਪੱਧਰੀ ਅਤੇ ਰਾਸ਼ਟਰ-ਪੱਧਰੀ ਜੇਤੂ ਵਿਦਿਆਰਥੀਆਂ ਨੂੰ 30 ਨਵੰਬਰ ਨੂੰ ਸਨਮਾਨਿਤ ਕੀਤਾ ਜਾਏਗਾ।