ਜਲੰਧਰ: ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪੰਜਾਬ ਦੇ ਸਹਿਕਾਰਤਾ ਤੇ
ਜੇਲ੍ਹਾਂ ਬਾਰੇ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਦਾ ਜਲੰਧਰ ਸ਼ਹਿਰ ਵਿਖੇ ਪਹੁੰਚਣ
’ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਦੇ ਨਿੱਘਾ ਸਵਾਗਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ
ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਜਲੰਧਰ ਸਰਕਟ ਹਾਊਸ
ਪਹੁੰਚਣ ’ਤੇ ਕੈਬਨਿਟ ਮੰਤਰੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ
ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ
ਜਲੰਧਰ-2 ਰਾਹੁਲ ਸਿੰਧੂ ਅਤੇ ਜ਼ਿਲ੍ਹੇ ਦੇ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ
ਅਧਿਕਾਰੀ ਮੌਜੂਦ ਸਨ।