ਅੰਬਾਲਾ: ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ‘ਚ ਵਾਲੀਬਾਲ ਦੇ ਮੈਦਾਨ ‘ਚ ਨੈੱਟ ਲਗਾਉਣ ਤੋਂ ਹੋਏ ਝਗੜੇ ‘ਚ ਕੁਝ ਨੌਜਵਾਨਾਂ ਵਲੋਂ ਤਿੰਨ ਨੌਜਵਾਨਾਂ ਦੇ ਘਰਾਂ ‘ਚ ਜਾ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ, ਜਿਸ ਦੌਰਾਨ ਤਿੰਨੇ ਨੌਜਵਾਨ ਜ਼ਖ਼ਮੀ ਹੋ ਗਏ। ਪੀੜਤ ਨੌਜਵਾਨਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਅਤੇ ਗਗਨਦੀਪ ਸਿੰਘ ਪੁੱਤਰ ਦਲਬੀਰ ਦੇ ਰੂਪ ‘ਚ ਹੋਈ ਹੈ। ਤਿੰਨਾਂ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਕਸੇਲ ਵਿਖੇ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ‘ਚ ਜਾਂਚ ਕੀਤੀ ਜਾ ਰਹੀ ਹੈ।