ਜਲੰਧਰ : ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਨੇ
ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ
ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ
ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ
ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ
ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 24.02.2020 ਤੋਂ
23.04.2020 ਤੱਕ ਲਾਗੂ ਰਹਿਣਗੇ।