ਜਲੰਧਰ : ਜਲੰਧਰ ਦੇ ਸੂਰੀਆ ਇਨਕਲੇਵ ਗੇਟ ਨੰ. 1 ‘ਤੇ ਦੇਰ ਰਾਤ ਲੁੱਟ ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤੇ ਵਿਅਕਤੀਆਂ ਨੇ ਫੈਕਟਰੀ ਮਾਲਕ ‘ਤੇ ਗੋਲੀ ਚਲਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੂਰੀਆ ਇਨਕਲੇਵ ਗੇਟ ‘ਤੇ ਅਣਪਛਾਤੇ ਵਿਅਕਤੀਆਂ ਨੇ ਕਾਰੋਬਾਰੀ ਦੇ ਗੋਲੀ ਮਾਰ ਕੇ ਵਰਨਾ ਕਾਰ ਤੇ ਮੋਬਾਈਲ ਫ਼ੋਨ ਲੁੱਟ ਕੇ ਫ਼ਰਾਰ ਹੋ ਗਏ ਹਨ। ਇਹ ਗੋਲੀ ਉਸ ਦੇ ਪੈਰ ‘ਤੇ ਲੱਗੀ ਹੈ। ਇਸ ਵਾਰਦਾਤ ਤੋਂ ਬਾਅਦ ਜ਼ਖਮੀ ਕਾਰੋਬਾਰੀ ਨੂੰ ਇਲਾਜ਼ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ,ਜਿੱਥੇ ਉਸਦਾ ਇਲਾਜ਼ ਚੱਲ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।