ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. (ਕੰਪਿਊਟਰ ਸਾਇੰਸ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਹਰਪ੍ਰੀਤ ਕੌਰ ਨੇ 600 ਵਿਚੋਂ 484 ਅੰਕ ਪ੍ਰਾਪਤ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ, ਜਦਕਿ ਇਸੇ ਕਲਾਸ ਦੀ ਮੋਨਿਕਾ ਨੇ 469 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁਸਖੀ ਡਾ. ਮਨੋਹਰ ਸਿੰਘ ਵੀ ਹਾਜ਼ਰ ਸਨ।